-12.2 C
Toronto
Thursday, January 29, 2026
spot_img
Homeਪੰਜਾਬਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਮਜੀਠੀਆ ਅਤੇ ਵਿਜੇ ਸਾਂਪਲਾ ਨੇ ਵੀ ਕੈਪਟਨ...

ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਮਜੀਠੀਆ ਅਤੇ ਵਿਜੇ ਸਾਂਪਲਾ ਨੇ ਵੀ ਕੈਪਟਨ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਪਟਿਆਲਾ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਅੱਜ ਮੋਤੀ ਬਾਗ ਮਹਿਲ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਰਾਜਮਾਤਾ ਮੋਹਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨਾਲ ਬਿਕਰਮ ਸਿੰਘ ਮਜੀਠੀਆ ਅਤੇ ਪਰਮਿੰਦਰ ਸਿੰਘ ਢੀਂਡਸਾ ਵੀ ਸਨ। ਉਹ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਮਹਾਰਾਣੀ ਪਰਨੀਤ ਕੌਰ ਸਣੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਵੀ ਮਿਲੇ ਅਤੇ ਉਨ੍ਹਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਵੀ ਕੈਪਟਨ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਰਾਜਮਾਤਾ ਨੂੰ ਹਮੇਸ਼ਾ ਹੀ ਆਪਣੇ ਵਕਤ ਤੋਂ ਅੱਗੇ ਚੱਲਣ ਵਾਲੀ ਔਰਤ ਵਜੋਂ ਯਾਦ ਕੀਤਾ ਜਾਵੇਗਾ ਜਿਨ੍ਹਾਂ ਨੇ ਲੋਕਾਂ ਦੇ ਦਿਲਾਂ ਵਿਚ ਅਮਿੱਟ ਛਾਪ ਛੱਡੀ ਹੈ।

RELATED ARTICLES
POPULAR POSTS