ਵੱਡੀ ਗਿਣਤੀ ਵਿਚ ਸਿਆਸੀ, ਸਮਾਜਿਕ ਤੇ ਧਾਰਮਿਕ ਵਿਅਕਤੀ ਰਾਜ ਮਾਤਾ ਦੇ ਸਸਕਾਰ ਮੌਕੇ ਪਹੁੰਚੇ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਮਹਿੰਦਰ ਕੌਰ ਦਾ ਸਸਕਾਰ ਸ਼ਾਹੀ ਸਮਾਧਾਂ ਵਿੱਚ ਕਰ ਦਿੱਤਾ ਗਿਆ । ਇਸ ਤੋਂ ਪਹਿਲਾਂ ਰਾਜ ਮਾਤਾ ਮਹਿੰਦਰ ਕੌਰ ਦੇ ਮ੍ਰਿਤਕ ਸਰੀਰ ਦੇ ਅੰਤਿਮ ਦਰਸ਼ਨ ਸ਼ਹਿਰ ਨਿਵਾਸੀਆਂ ਨੂੰ ਕਰਵਾਏ ਗਏ। ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਭਰਾ ਮਾਲਵਿੰਦਰ ਸਿੰਘ ਇਸ ਅੰਤਿਮ ਯਾਤਰਾ ਵਿਚ ਸ਼ਾਮਲ ਸਨ। ਚੇਤੇ ਰਹੇ ਕਿ ਲੰਮੀ ਬਿਮਾਰੀ ਤੋਂ ਬਾਅਦ ਮਾਤਾ ਮਹਿੰਦਰ ਕੌਰ ਦਾ ਕੱਲ੍ਹ ਪਟਿਆਲਾ ਦੇ ਮੋਤੀ ਮਹਿਲ ਵਿੱਚ ਦੇਹਾਂਤ ਹੋ ਗਿਆ ਸੀ।
ਰਾਜ ਮਾਤਾ ਮਹਿੰਦਰ ਕੌਰ ਦੇ ਸਸਕਾਰ ਮੌਕੇ ਪੁੱਜਣ ਵਾਲਿਆਂ ਵਿਚ ਪੰਜਾਬ ਦੇ ਗਵਰਨਰ ਵੀਪੀ ਬਦਨੌਰ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਤੇ ਕਰੀਬ ਸਾਰੇ ਕੈਬਿਟਨ ਮੰਤਰੀ, ਅਕਾਲੀ ਦਲ ਤੇ ਹੋਰ ਪਾਰਟੀਆਂ ਦੇ ਆਗੂ ਸ਼ਾਮਲ ਸਨ। ਇਸ ਤੋਂ ਇਲਾਵਾ ਸਿਮਰਨਜੀਤ ਸਿੰਘ ਮਾਨ, ਜਗਮੀਤ ਸਿੰਘ ਤੇ ਪਰਮਜੀਤ ਸਿੰਘ ਸਰਨਾ ਵੀ ਸਸਕਾਰ ਮੌਕੇ ਪੁੱਜੇ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …