ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀ ਮਾਰੇ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਗੁਰੇਜ ਸੈਕਟਰ ਵਿਚ ਅੱਜ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਘੁਸਪੈਠ ਨੂੰ ਨਾਕਾਮ ਕਰ ਦਿੱਤਾ। ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਫੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੈਨਾ ਦੇ ਜਵਾਨਾਂ ਨੇ ਕੰਟਰੋਲ ਰੇਖਾ ਦੇ ਨੇੜੇ ਕੁਝ ਸ਼ੱਕੀ ਗਤੀਵਿਧੀਆਂ ਦੇਖੀਆਂ ਅਤੇ ਘੁਸਪੈਠੀਆਂ ਨੂੰ ਲਲਕਾਰਿਆ। ਜਿਸ ਤੋਂ ਬਾਅਦ ਘੁਸਪੈਠੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸਦਾ ਭਾਰਤੀ ਸੁਰੱਖਿਆ ਬਲਾਂ ਨੇ ਡਟ ਕੇ ਮੁਕਾਬਲਾ ਕੀਤਾ ਅਤੇ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ। ਉਹਨਾਂ ਦੱਸਿਆ ਕਿ ਅਜੇ ਤੱਕ ਹੋਰ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ।
Check Also
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 21 ਦਿਨਾਂ ਦੀ ਪੈਰੋਲ
ਰਾਮ ਰਹੀਮ ਨੇ ਸ਼ਰਧਾਲੂਆਂ ਨੂੰ ਡੇਰਾ ਸਿਰਸਾ ‘ਚ ਨਾ ਆਉਣ ਦੀ ਕੀਤੀ ਅਪੀਲ ਸਿਰਸਾ/ਬਿਊਰੋ ਨਿਊਜ਼ …