Breaking News
Home / ਪੰਜਾਬ / ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਵਿਦੇਸ਼ੀ ਛੁੱਟੀਆਂ ਸਬੰਧੀ ਨਵੇਂ ਹੁਕਮ ਜਾਰੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਵਿਦੇਸ਼ੀ ਛੁੱਟੀਆਂ ਸਬੰਧੀ ਨਵੇਂ ਹੁਕਮ ਜਾਰੀ

ਹੁਣ ਵੱਧ ਤੋਂ ਵੱਧ ਤਿੰਨ ਮਹੀਨੇ ਦੀ ਮਿਲੇਗੀ ਛੁੱਟੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਲਈ ਜਾਣ ਵਾਲੀ ਵਿਦੇਸ਼ੀ ਛੁੱਟੀ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹੁਣ ਇਹ ਫੈਸਲਾ ਕੀਤਾ ਗਿਆ ਹੈ ਕਿ ਵਿਭਾਗ ਦੀ ਸਮਰੱਥ ਅਥਾਰਿਟੀ ਵੱਲੋਂ ਵੱਧ ਤੋਂ ਵੱਧ ਤਿੰਨ ਮਹੀਨੇ ਦੀ ਵਿਦੇਸ਼ੀ ਛੁੱਟੀ ਪ੍ਰਵਾਨ ਕੀਤੀ ਜਾਵੇਗੀ। ਜਦਕਿ ਇਸ ਤੋਂ ਪਹਿਲਾਂ ਤਿੰਨ ਮਹੀਨੇ ਤੱਕ ਦੀ ਛੁੱਟੀ ਸਬੰਧਤ ਵਿਭਾਗ ਦੇ ਮੰਤਰੀ ਦੀ ਮਨਜ਼ੂਰੀ ਨਾਲ ਮਿਲਦੀ ਹੁੰਦੀ ਸੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੂੰ ਕਿਸੇ ਮਾਮਲੇ ਵਿਚ ਤਿੰਨ ਮਹੀਨਿਆਂ ਤੋਂ ਵੱਧ ਦੀ ਐਕਸ-ਇੰਡੀਆ ਲੀਵ ਲੋੜੀਂਦੀ ਹੈ ਤਾਂ ਸਮਰੱਥ ਅਥਾਰਿਟੀ ਵੱਲੋਂ ਪ੍ਰਸੋਨਲ ਵਿਭਾਗ ਦੀ ਪੂਰਵ ਪ੍ਰਵਾਨਗੀ ਨਾਲ ਛੁੱਟੀ ਦੇ ਹੁਕਮ ਜਾਰੀ ਕੀਤੇ ਜਾਣਗੇ। ਇਸ ਤੋਂ ਪਹਿਲਾਂ ਤਿੰਨ ਮਹੀਨੇ ਤੋਂ ਜ਼ਿਆਦਾ ਦੀ ਵਿਦੇਸ਼ੀ ਛੁੱਟੀ ਮੁੱਖ ਮੰਤਰੀ ਦੀ ਮਨਜ਼ੂਰੀ ਨਾਲ ਪ੍ਰਸੋਨਲ ਵਿਭਾਗ ਰਾਹੀਂ ਪ੍ਰਾਪਤ ਕੀਤੀ ਜਾਂਦੀ ਸੀ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …