ਕਿਹਾ, ਸਰਕਾਰ ਨੇ ਉਨ੍ਹਾਂ ਨੂੰ ਤਿੰਨ ਸਾਲ ਹਨੇਰੇ ‘ਚ ਰੱਖਿਆ
ਚੰਡੀਗੜ੍ਹ/ਬਿਊਰੋ ਨਿਊਜ਼ੂ
ਇਰਾਕ ਵਿੱਚ 2014 ਵਿਚ ਅਗਵਾ ਕੀਤੇ ਗਏ 39 ਭਾਰਤੀਆਂ ਦੇ ਪਰਿਵਾਰਾਂ ਨੇ ਸਰਕਾਰ ‘ਤੇ ਉਨ੍ਹਾਂ ਨੂੰ ਤਿੰਨ ਸਾਲ ਤੱਕ ਹਨ੍ਹੇਰੇ ਵਿੱਚ ਰੱਖਣ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਭਾਰਤ ਸਰਕਾਰ ਕੋਲ ਉਨ੍ਹਾਂ ਦੇ ਰਿਸ਼ਤੇਦਾਰਾਂ ਬਾਰੇ ਕੋਈ ਪੁਖਤਾ ਜਾਣਕਾਰੀ ਨਹੀਂ ਸੀ ਤਾਂ ਉਨ੍ਹਾਂ ਨੂੰ ਲਾਰੇ ਨਹੀਂ ਲਾਉਣੇ ਚਾਹੀਦੇ ਸਨ। ਚੇਤੇ ਰਹੇ ਕਿ ਲਾਪਤਾ ਭਾਰਤੀਆਂ ਵਿੱਚ ਜ਼ਿਆਦਾਤਾਰ ਪੰਜਾਬੀ ਹਨ।
ਇਨ੍ਹਾਂ ਪੰਜਾਬੀ ਪਰਿਵਾਰਾਂ ਨੇ ਕਿਹਾ ਹੈ ਕਿ ਸੰਸਦ ਵਿੱਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਬਿਆਨ ਸੁਣਨ ਮਗਰੋਂ ਇਰਾਕ ਦੇ ਮੋਸੂਲ ਸ਼ਹਿਰ ਵਿੱਚ ਲਾਪਤਾ ਹੋਏ ਉਨ੍ਹਾਂ ਦੇ ਰਿਸ਼ਤੇਦਾਰਾਂ ਬਾਰੇ ਕੋਈ ਸੁਰਾਗ ਮਿਲਣ ਦੀਆਂ ਉਮੀਦਾਂ ਟੁੱਟ ਗਈਆਂ ਹਨ। ਇੱਕ ਲਾਪਤਾ ਵਿਅਕਤੀ ਦੇ ਰਿਸ਼ਤੇਦਾਰ ਸ਼ਰਵਨ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਤਿੰਨ ਸਾਲ ਤੋਂ ਉਨ੍ਹਾਂ ਨੂੰ ਹਨ੍ਹੇਰੇ ਵਿੱਚ ਰੱਖਿਆ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …