ਨਿਤੀਸ਼ ਕੁਮਾਰ ਨੇ ਬਿਹਾਰ ਦੀ ਜਨਤਾ ਨੂੰ ਦਿੱਤਾ ਧੋਖਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਨਿਤੀਸ਼ ਕੁਮਾਰ ਨੇ ਬਿਹਾਰ ਦੀ ਜਨਤਾ ਨੂੰ ਧੋਖਾ ਦਿੱਤਾ ਹੈ। ਰਾਹੁਲ ਨੇ ਕਿਹਾ ਕਿ ਉਨ੍ਹਾਂ ਨੂੰ ਤਿੰਨ-ਚਾਰ ਮਹੀਨਿਆਂ ਤੋਂ ਪਤਾ ਸੀ ਕਿ ਇਹ ਖਿਚੜੀ ਪੱਕ ਰਹੀ ਹੈ। ਉਨ੍ਹਾਂ ਕਿਹਾ ਕਿ ਨਿਤੀਸ਼ ਕੁਮਾਰ ਨੂੰ ਸੰਪਰਦਾਇਕ ਤਾਕਤਾਂ ਖਿਲਾਫ ਵੋਟਾਂ ਮਿਲੀਆਂ ਸਨ। ਸਵਾਰਥ ਲਈ ਨਿਤੀਸ਼ ਨੇ ਗਠਜੋੜ ਤੋੜਿਆ ਹੈ। ਜ਼ਿਕਰਯੋਗ ਹੈ ਕਿ ਰਾਤ ਭਰ ਚੱਲੇ ਸਿਆਸੀ ਡਰਾਮੇ ਤੋਂ ਬਾਅਦ ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …