ਦੋ ਦਿਨਾਂ ‘ਚ ਕਰਨਗੇ ਬਹੁਮਤ ਸਾਬਤ
ਪਟਨਾ/ਬਿਊਰੋ ਨਿਊਜ਼
ਨਿਤੀਸ਼ ਕੁਮਾਰ ਨੇ ਅੱਜ ਛੇਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਨੇ ਲੰਘੇ ਕੱਲ੍ਹ ਅਸਤੀਫਾ ਦੇਣ ਤੋਂ ਕੁਝ ਸਮੇਂ ਬਾਅਦ ਹੀ ਮੁੱਖ ਮੰਤਰੀ ਦੀ ਕੁਰਸੀ ਹਾਸਲ ਕਰਨ ਲਈ ਭਾਜਪਾ ਨਾਲ ਹੱਥ ਮਿਲਾ ਲਿਆ। ਨਿਤੀਸ਼ ਦੇ ਅਸਤੀਫੇ ਕਾਰਨ ਬਿਹਾਰ ਦੇ ਉਪ ਮੁੱਖ ਮੰਤਰੀ ਤੇਜ਼ਸਵੀ ਯਾਦਵ ਨੂੰ ਦੱਸਿਆ ਜਾ ਰਿਹਾ ਹੈ, ਜੋ ਆਰ.ਜੇ.ਡੀ. ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਦੇ ਬੇਟੇ ਹਨ। ਯਾਦਵ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਨਿਤੀਸ਼ ਦੀ ਸਲਾਹ ਦੇ ਬਾਵਜੂਦ ਤੇਜਸਵੀ ਨੇ ਕੁਰਸੀ ਛੱਡਣ ਤੋਂ ਇਨਕਾਰ ਕਰ ਦਿੱਤਾ। ਹੁਣ ਨਿਤੀਸ਼ ਕੁਮਾਰ ਨੂੰ ਸਦਨ ਵਿੱਚ ਬਹੁਮਤ ਸਾਬਤ ਕਰਨ ਲਈ ਦੋ ਦਿਨ ਮਿਲੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਿਤੀਸ਼ ਕੁਮਾਰ ਨੇ ਕਿਹਾ ਕਿ ਭਾਜਪਾ ਨਾਲ ਹੱਥ ਮਿਲਾਉਣ ਦਾ ਫੈਸਲਾ ਬਿਹਾਰ ਦੇ ਹਿੱਤ ਵਿੱਚ ਲਿਆ ਗਿਆ ਹੈ। “ਅਸੀਂ ਜੋ ਵੀ ਫੈਸਲਾ ਲਿਆ ਹੈ, ਉਹ ਬਿਹਾਰ ਤੇ ਇਸਦੇ ਲੋਕਾਂ ਦੇ ਹਿੱਤ ਵਿੱਚ ਹੋਵੇਗਾ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …