ਮਜੀਠੀਆ ਨੇ ਕਿਹਾ, ਨਸ਼ਿਆਂ ਦੇ ਮਾਮਲੇ ‘ਚ ਮੈਨੂੰ ਗ੍ਰਿਫਤਾਰ ਕਰਕੇ ਦਿਖਾਓ
ਬਟਾਲਾ/ਬਿਊਰੋ ਨਿਊਜ਼
ਕਾਂਗਰਸੀ ਵਧੀਕੀਆਂ ਦੇ ਸ਼ਿਕਾਰ ਹੋ ਰਹੇ ਅਕਾਲੀ ਵਰਕਰਾਂ ਦੀ ਸਾਰ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਡੇਰਾ ਬਾਬਾ ਨਾਨਕ ਪੁੱਜੇ। ਜਿੱਥੇ ਉਨ੍ਹਾਂ ਨੇ ਜਬਰ ਵਿਰੋਧੀ ਲਹਿਰ ਦੀ ਸ਼ੁਰੂਆਤ ਕੀਤੀ । ਸੁਖਬੀਰ ਬਾਦਲ ਨੇ ਕਾਂਗਰਸੀ ਵਧੀਕੀਆਂ ਦੇ ਸ਼ਿਕਾਰ ਹੋਏ ਲੋਕਾਂ ਦਾ ਹਾਲ ਪੁੱਛਿਆ। ਉਨ੍ਹਾਂ ਪੀੜਤਾਂ ਤੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਾਨੂੰਨੀ ਲੜਾਈ ਹੁਣ ਉਹ ਖੁਦ ਲੜਨਗੇ ਤੇ ਸਾਰਾ ਖਰਚਾ ਵੀ ਉਹ ਆਪ ਹੀ ਚੁੱਕਣਗੇ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਅਕਾਲੀ ਵਰਕਰਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦੇ ਹਨ ਕਿ ਉਹ ਅੱਜ ਇਸ ਹਲਕੇ ਵਿਚ ਆਏ ਹਨ ਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰਕੇ ਦਿਖਾਓ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਨੂੰ ਉਹ ਪੁੱਠਾ ਟੰਗ ਦੇਣਗੇ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …