Breaking News
Home / ਪੰਜਾਬ / ਇਟਲੀ ਦੀ ਕੰਪਨੀ ਦੁਆਰਾ ਸਿੱਖਾਂ ਲਈ ਬਣਾਈ ਕਿਰਪਾਨ ਦਾ ਨਮੂਨਾ ਸਿੰਘ ਸਾਹਿਬਾਨ ਵੱਲੋਂ ਰੱਦ

ਇਟਲੀ ਦੀ ਕੰਪਨੀ ਦੁਆਰਾ ਸਿੱਖਾਂ ਲਈ ਬਣਾਈ ਕਿਰਪਾਨ ਦਾ ਨਮੂਨਾ ਸਿੰਘ ਸਾਹਿਬਾਨ ਵੱਲੋਂ ਰੱਦ

ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਲਿਆ ਫੈਸਲਾ
ਅੰਮ੍ਰਿਤਸਰ/ਬਿਊਰੋ ਨਿਊਜ਼
ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਪੰਜ ਸਿੰਘ ਸਾਹਿਬਾਨ ਨੇ ਇਟਲੀ ਦੀ ਸੁਪਰੀਮ ਕੋਰਟ ਵੱਲੋਂ ਕਿਰਪਾਨ ‘ਤੇ ਪਾਬੰਦੀ ਲਾਉਣ ਮਗਰੋਂ ਉੱਥੋਂ ਦੀ ਪ੍ਰਾਈਵੇਟ ਕੰਪਨੀ ਵੱਲੋਂ ਬਣਾਈ ਗਈ ਵਿਸ਼ੇਸ਼ ਧਾਤੂ ਦੀ ਕਿਰਪਾਨ ਦੇ ਨਮੂਨੇ ਨੂੰ ਰੱਦ ਕਰ ਦਿੱਤਾ ਹੈ। ਕੰਪਨੀ ਵੱਲੋਂ ਇਹ ਨਮੂਨੇ ਪਿਛਲੇ ਦਿਨੀਂ ਅਕਾਲ ਤਖ਼ਤ ਸਾਹਿਬ ਵਿਖੇ ਭੇਟ ਕੀਤੇ ਗਏ ਸਨ। ਸਿੰਘ ਸਾਹਿਬਾਨ ਵੱਲੋਂ ਕੰਪਨੀ ਵੱਲੋਂ ਬਣਾਈ ਗਈ ਕਿਰਪਾਨ ਨੂੰ ਮੂਲੋਂ ਰੱਦ ਕਰ ਦਿੱਤਾ ਗਿਆ ਹੈ।
ਮੀਟਿੰਗ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਇਟਲੀ ਦੀ ਕੰਪਨੀ ਵੱਲੋਂ ਕਿਰਪਾਨ ਦੇ ਨਮੂਨੇ ਪੇਸ਼ ਕੀਤੇ ਗਏ ਸਨ। ਬੈਠਕ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਵਿਚਾਰ ਕੀਤੇ ਜਾਣ ਮਗਰੋਂ ਤੇ ਇਤਿਹਾਸ ਵਾਚਣ ਦੇ ਨਾਲ-ਨਾਲ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ, ਧਾਰਮਿਕ ਜਥੇਬੰਦੀਆਂ ਵੱਲੋਂ ਦਿੱਤੀ ਗਈ ਰਾਏ ਅਨੁਸਾਰ ਇਸ ਧਾਤ ਦੀ ਬਣੀ ਕਿਰਪਾਨ ਨੂੰ ਮੂਲੋਂ ਰੱਦ ਕਰ ਦਿੱਤਾ ਗਿਆ ਹੈ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …