ਨਵੀਂ ਦਿੱਲੀ : ਡੋਕਲਾਮ ਵਿਵਾਦ ਨੂੰ ਲੈ ਕੇ ਚੀਨੀ ਸੈਨਾ ਨੇ ਭਾਰਤ ਨੂੰ ਫਿਰ ਧਮਕੀ ਦਿੱਤੀ ਹੈ। ਚੀਨ ਨੇ ਕਿਹਾ ਕਿ ਭਾਰਤ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਗਲਤ ਫਹਿਮੀ ਨਹੀਂ ਹੋਣੀ ਚਾਹੀਦੀ। ਆਪਣੇ ਇਲਾਕੇ ਦੀ ਸੁਰੱਖਿਆ ਲਈ ਚੀਨ ਦੇ ਇਰਾਦੇ ਨੂੰ ਕੋਈ ਹਿਲਾ ਨਹੀਂ ਸਕਦਾ।
ਚੀਨ ਨੇ ਕਿਹਾ ਕਿ ਇਕ ਪਹਾੜ ਨੂੰ ਹਿਲਾਉਣਾ ਸੌਖਾ ਹੈ, ਚੀਨ ਦੀ ਸੈਨਾ ਨੂੰ ਨਹੀਂ। ਚੀਨ ਦੇ ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਮੈਂ ਭਾਰਤੀ ਪੱਖ ਨੂੰ ਸਾਫ ਕਰ ਦੇਣਾ ਚਾਹੁੰਦਾ ਹਾਂ ਕਿ ਉਹ ਕਿਸੇ ਤਰ੍ਹਾਂ ਦੇ ਭੁਲੇਖੇ ਵਿਚ ਨਾ ਰਹਿਣ। ਚੀਨੀ ਲਿਬਰੇਸ਼ਨ ਆਰਮੀ ਨੇ ਆਪਣੇ 90 ਸਾਲ ਦੇ ਇਤਿਹਾਸ ਵਿਚ ਆਪਣੇ ਦੇਸ਼ ਨੂੰ ਸੁਰੱਖਿਅਤ ਰੱਖਣ ਲਈ ਆਪਣੀ ਤਾਕਤ ਨੂੰ ਲਗਾਤਾਰ ਵਧਾਇਆ ਹੈ। ਭਾਰਤ ਅਤੇ ਚੀਨ ਵਿਚਕਾਰ ਡੋਕਲਾਮ ਸਰਹੱਦ ਨੂੰ ਲੈ ਕੇ ਇਕ ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਚੱਲ ਰਿਹਾ ਤਣਾਅ ਦੋਵਾਂ ਦੇਸ਼ਾਂ ਵਿਚਕਾਰ ਯੁੱਧ ਦਾ ਕਾਰਨ ਵੀ ਬਣ ਸਕਦਾ ਹੈ।
Check Also
ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ
ਭਲਕੇ 5 ਦਸੰਬਰ ਨੂੰ ਮੰੁਬਈ ਦੇ ਅਜ਼ਾਦ ਮੈਦਾਨ ਵਿਚ ਚੁੱਕਣਗੇ ਅਹੁਦੇ ਦੀ ਸਹੰੁ ਮੁੰਬਈ/ਬਿਊਰੋ ਨਿਊਜ਼ …