ਚੀਨੀ ਵਿਦੇਸ਼ ਮੰਤਰੀ ਨੇ ਭਾਰਤੀ ਫ਼ੌਜਾਂ ਵਾਪਸ ਬੁਲਾਏ ਜਾਣ ਦੀ ਮੰਗ ਦੁਹਰਾਈ
ਪੇਈਚਿੰਗ : ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਸਰਹੱਦੀ ਵਿਵਾਦ ਲਈ ਭਾਰਤ ਨੂੰ ਜ਼ਿੰਮੇਵਾਰ ਆਖਦਿਆਂ ਇਸ ਨੂੰ ਡੋਕਲਾਮ ਵਿਚੋਂ ਆਪਣੇ ਫ਼ੌਜੀ ਵਾਪਸ ਬੁਲਾਉਣ ਲਈ ਕਿਹਾ ਹੈ। ਇਹ ਪਹਿਲੀ ਵਾਰ ਹੈ ਕਿ ਚੀਨ ਦੇ ਇੱਕ ਉੱਚ ਸਰਕਾਰੀ ਅਧਿਕਾਰੀ ਨੇ ਸਿੱਕਮ ਵਿੱਚ ਚੱਲ ਰਹੇ ਸਰਹੱਦੀ ਵਿਵਾਦ ਸਬੰਧੀ ਆਪਣੀ ਪ੍ਰਤਿਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ, ”ਸਹੀ ਅਤੇ ਗਲਤ ਸਪਸ਼ਟ ਹੈ। ਇੱਥੋਂ ਤੱਕ ਕਿ ਸੀਨੀਅਰ ਭਾਰਤੀ ਅਧਿਕਾਰੀਆਂ ਨੇ ਸ਼ਰ੍ਹੇਆਮ ਕਿਹਾ ਹੈ ਕਿ ਚੀਨ ਦੀਆਂ ਫ਼ੌਜਾਂ ਭਾਰਤੀ ਇਲਾਕੇ ਵਿੱਚ ਦਾਖ਼ਲ ਨਹੀਂ ਹੋਈਆਂ ਹਨ। ਇੰਜ, ਭਾਰਤ ਨੇ ਇਹ ਮੰਨ ਲਿਆ ਹੈ ਕਿ ਇਹ ਚੀਨ ਦੇ ਇਲਾਕੇ ਵਿੱਚ ਦਾਖ਼ਲ ਹੋਇਆ ਹੈ। ਇਸ ਦਾ ਹੱਲ ਬਹੁਤ ਆਸਾਨ ਹੈ। ਭਾਰਤ ਨੂੰ ਆਪਣੀਆਂ ਫ਼ੌਜਾਂ ਨੂੰ ਇਮਾਨਦਾਰੀ ਨਾਲ ਵਾਪਸ ਬੁਲਾ ਲੈਣਾ ਚਾਹੀਦਾ ਹੈ।”
ਜ਼ਿਕਰਯੋਗ ਹੈ ਕਿ ਭਾਰਤ ਵੱਲੋਂ ਚੀਨ ਦੀ ਫ਼ੌਜ ਨੂੰ ਵਿਵਾਦਤ ਇਲਾਕੇ ਵਿੱਚ ਸੜਕ ਉਸਾਰੀ ਤੋਂ ਰੋਕਣ ਤੋਂ ਬਾਅਦ ਹੀ ਚੀਨੀ ਅਤੇ ਭਾਰਤੀ ਫ਼ੌਜੀ ਡੋਕਲਾਮ ਵਿੱਚ ਆਹਮੋ-ਸਾਹਮਣੇ ਹਨ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਿਛਲੇ ਦਿਨੀਂ ਸੰਸਦ ਵਿੱਚ ਦੱਸਿਆ ਸੀ ਕਿ ਕਿਸੇ ਵੀ ਕਿਸਮ ਦੀ ਗੱਲਬਾਤ ਲਈ ਦੋਵਾਂ ਮੁਲਕਾਂ ਨੂੰ ਆਪਣੀਆਂ ਫ਼ੌਜਾਂ ਵਾਪਸ ਬੁਲਾ ਲੈਣੀਆਂ ਚਾਹੀਦੀਆਂ ਹਨ ਤਾਂ ਕਿ ਸਰਹੱਦੀ ਵਿਵਾਦ ਦਾ ਸ਼ਾਂਤਮਈ ਹੱਲ ਕੱਢਿਆ ਜਾ ਸਕੇ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …