6.7 C
Toronto
Thursday, November 6, 2025
spot_img
Homeਭਾਰਤਮਾਣਹਾਨੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ 10 ਹਜ਼ਾਰ ਰੁਪਏ ਜੁਰਮਾਨਾ

ਮਾਣਹਾਨੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ 10 ਹਜ਼ਾਰ ਰੁਪਏ ਜੁਰਮਾਨਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਅਰੁਣ ਜੇਤਲੀ ਵੱਲੋਂ ਦਾਇਰ ਕੀਤੇ 10 ਕਰੋੜ ਰੁਪਏ ਦੇ ਨਵੇਂ ਮਾਣਹਾਨੀ ਕੇਸ ਵਿੱਚ ਜਵਾਬ ਦਾਖ਼ਲ ਕਰਨ ਵਿੱਚ ਨਾਕਾਮ ਰਹਿਣ ਉਤੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਨੇ ਖਰਚੇ ਵਜੋਂ 10 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਹੈ। ਦਿੱਲੀ ਦੇ ਮੁੱਖ ਮੰਤਰੀ ਦੇ ਵਕੀਲ ਰਾਮ ਜੇਠਮਲਾਨੀ ਵੱਲੋਂ ਕਥਿਤ ਤੌਰ ‘ਤੇ ਇਤਰਾਜ਼ਯੋਗ ਸ਼ਬਦ ਵਰਤੇ ਜਾਣ ਉਤੇ ਜੇਤਲੀ ਨੇ ਇਹ ਕੇਸ ਕੀਤਾ ਸੀ। ਜੁਆਇੰਟ ਰਜਿਸਟਰਾਰ ਪੰਕਜ ਗੁਪਤਾ ਨੇ ਜਵਾਬ ਦਾਖ਼ਲ ਕਰਨ ਲਈ ਦੋ ਹਫ਼ਤੇ ਹੋਰ ਦਿੰਦਿਆਂ ਮੁੱਖ ਮੰਤਰੀ ਨੂੰ ਖਰਚ ਅਦਾ ਕਰਨ ਦਾ ਹੁਕਮ ਦਿੱਤਾ ਹੈ। ਹਾਈਕੋਰਟ ਨੇ 23 ਮਈ ਨੂੰ ਕੇਜਰੀਵਾਲ ਤੋਂ ਜਵਾਬ ਮੰਗਿਆ ਸੀ ਕਿ ਕਿਉਂ ਨਾ ਉਸ ਖ਼ਿਲਾਫ਼ ਮਾਣਹਾਣੀ ਮੁਕੱਦਮਾ ਚਲਾਇਆ ਜਾਵੇ।
ਕੇਜਰੀਵਾਲ ਦੇ ਵਕੀਲ ਰਿਸ਼ੀਕੇਸ਼ ਕੁਮਾਰ ਨੇ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ, ਜਿਸ ਦਾ ਕੇਂਦਰੀ ਮੰਤਰੀ ਦੇ ਵਕੀਲ ਮਾਨਿਕ ਡੋਗਰਾ ਨੇ ਵਿਰੋਧ ਕੀਤਾ। ਦੱਸਣਯੋਗ ਹੈ ਕਿ ਜੇਤਲੀ ਨੇ ਆਮ ਆਦਮੀ ਪਾਰਟੀ ਦੇ ਮੁਖੀ ਤੇ ਪੰਜ ਹੋਰ ਆਗੂਆਂ ਰਾਘਵ ਚੱਢਾ, ਕੁਮਾਰ ਵਿਸ਼ਵਾਸ, ਆਸ਼ੂਤੋਸ਼, ਸੰਜੈ ਸਿੰਘ ਤੇ ਦੀਪਕ ਬਾਜਪਾਈ ਖ਼ਿਲਾਫ਼ ਮਾਣਹਾਨੀ ਕੇਸ ਦਰਜ ਕਰਾਇਆ ਸੀ ਅਤੇ ਇਸ ‘ਤੇ ਖੁੱਲ੍ਹੀ ਅਦਾਲਤ ਵਿਚ ਸੁਣਵਾਈ ਦੌਰਾਨ ਕੇਜਰੀਵਾਲ ਦੇ ਵਕੀਲ ਰਾਮ ਜੇਠਮਲਾਨੀ ਵੱਲੋਂ ਕਥਿਤ ਤੌਰ ‘ਤੇ ‘ਮੰਦੇ ਸ਼ਬਦ’ ਬੋਲੇ ਜਾਣ ਉਤੇ ਜੇਤਲੀ ਨੇ ਮਾਣਹਾਨੀ ਦਾ ਇਕ ਹੋਰ ਕੇਸ ਕਰ ਦਿੱਤਾ ਸੀ।
ਰਾਸ਼ਟਰਪਤੀ ਵਲੋਂ ਗਾਂਧੀ ਦੀ ਤੁਲਨਾ ਦੀਨ ਦਿਆਲ ਉਪਾਧਿਆਏ ਨਾਲ ਕਰਨ ‘ਤੇ ਭੜਕੀ ਕਾਂਗਰਸ
ਰਾਜ ਸਭਾ ਵਿਚ ਜੰਮ ਕੇ ਹੋਇਆ ਹੰਗਾਮਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜ ਸਭਾ ਦੀ ਕਾਰਵਾਈ ਦੌਰਾਨ ਕਾਂਗਰਸੀ ਸੰਸਦ ਮੈਂਬਰਾਂ ਨੇ ਹਮਲਾਵਰ ਰੁਖ਼ ਜਾਰੀ ਰੱਖਿਆ। ਕਾਂਗਰਸੀ ਸੰਸਦ ਮੈਂਬਰ ਆਨੰਦ ਸ਼ਰਮਾ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਲੰਘੇ ਕੱਲ੍ਹ ਦਿੱਤੇ ਭਾਸ਼ਣ ‘ਤੇ ਨਰਾਜ਼ਗੀ ਪ੍ਰਗਟਾਈ। ਜਿਸ ‘ਤੇ ਹੋਰ ਕਾਂਗਰਸੀ ਸੰਸਦ ਮੈਂਬਰਾਂ ਨੇ ਜੰਮ ਕੇ ਹੰਗਾਮਾ ਕੀਤਾ। ਕਾਂਗਰਸੀ ਸੰਸਦ ਮੈਂਬਰਾਂ ਦੇ ਹੰਗਾਮੇ ਨੂੰ ਦੇਖ ਕੇ ਅਰੁਣ ਜੇਤਲੀ ਵੀ ਭੜਕ ਗਏ ਅਤੇ ਉਹਨਾਂ ਦੀ ਆਨੰਦ ਸ਼ਰਮਾ ਨਾਲ ਬਹਿਸ ਵੀ ਹੋਈ। ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਇਹ ਕਿਵੇਂ ਹੋ ਸਕਦਾ ਹੈ ਕਿ ਕੋਈ ਮੈਂਬਰ ਰਾਸ਼ਟਰਪਤੀ ਦੇ ਭਾਸ਼ਣ ‘ਤੇ ਸਵਾਲ ਖੜ੍ਹੇ ਕਰੇ।ਕਾਂਗਰਸੀ ਸੰਸਦ ਮੈਂਬਰ ਆਨੰਦ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਮਹਾਤਮਾ ਗਾਂਧੀ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦਾ ਅਪਮਾਨ ਕੀਤਾ ਹੈ।ਚੇਤੇ ਰਹੇ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਦੇਸ਼ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਇਕ ਅਜਿਹੇ ਸਮਾਜ ਦੀ ਕਲਪਨਾ ਮਹਾਤਮਾ ਗਾਂਧੀ ਅਤੇ ਦੀਨ ਦਿਆਲ ਉਪਾਧਿਆਏ ਨੇ ਕੀਤੀ ਸੀ।

RELATED ARTICLES
POPULAR POSTS