ਨਵੀਂ ਦਿੱਲੀ/ਬਿਊਰੋ ਨਿਊਜ਼
ਰਾਜ ਸਭਾ ਵਿਚ ਵਿਰੋਧੀ ਧਿਰ ਦੇ ਮੈਂਬਰਾਂ ਨੇ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਸਰਕਾਰ ਹਾਲ ਹੀ ਵਿਚ ਸ਼ੁਰੂ ਕੀਤੇ ਗਏ 2000 ਰੁਪਏ ਦੇ ਨੋਟ ਬੰਦ ਕਰਨ ਅਤੇ 1000 ਰੁਪਏ ਦੇ ਸਿੱਕੇ ਸ਼ੁਰੂ ਕਰਨ ਜਾ ਰਹੀ ਹੈ। ਸਿਫਰ ਕਾਲ ਦੌਰਾਨ ਸਮਾਜਵਾਦੀ ਪਾਰਟੀ ਦੇ ਨਰੇਸ਼ ਅਗਰਵਾਲ ਨੇ ਕਿਹਾ ਜਨਤਾ ਸਰਕਾਰ ਕੋਲੋਂ ਜਾਨਣਾ ਚਾਹੁੰਦੀ ਹੈ ਕਿ ਕੀ ਉਹ 2000 ਦਾ ਨੋਟ ਬੰਦ ਕਰ ਰਹੀ ਹੈ। ਅਗਰਵਾਲ ਨੇ ਕਿਹਾ ਕਿ ਅਜਿਹੀਆਂ ਅਫਵਾਹਾਂ ਉਡ ਰਹੀਆਂ ਹਨ ਕਿ ਰਿਜ਼ਰਵ ਬੈਂਕ ਨੇ ਵੀ 2000 ਦੇ ਨੋਟ ਛਾਪਣੇ ਬੰਦ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਇਕ ਵਾਰ ਤਾਂ ਨੋਟਬੰਦੀ ਕੀਤੀ ਜਾ ਚੁੱਕੀ ਹੈ ਅਤੇ ਜੇਕਰ ਦੂਜੀ ਵਾਰ ਅਜਿਹੀ ਯੋਜਨਾ ਹੈ ਤਾਂ ਵਿੱਤ ਮੰਤਰੀ ਨੂੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਇਸ ਬਾਰੇ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ 2000 ਦੇ ਨੋਟਾਂ ਦੀ ਛਪਾਈ ਬੰਦ ਕਰਨ ਦਾ ਸਰਕਾਰ ਦਾ ਕੋਈ ਵਿਚਾਰ ਨਹੀਂ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …