ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਵਿਰੁੱਧ ਖ਼ਾਲਿਸਤਾਨ ਸਮਰਥਕਾਂ ਵਲੋਂ ਅਪਰੈਲ ਮਹੀਨੇ ਵਿਚ ਦਿੱਤੀਆਂ ਗਈਆਂ ਧਮਕੀਆਂ ਦੀ ਜਾਂਚ ਬੰਦ ਕਰਨ ਦੇ ਕੈਨੇਡਾ ਸਰਕਾਰ ਦੇ ਫ਼ੈਸਲੇ ‘ਤੇ ਪਰਦਾਪੋਸ਼ੀ ਦਾ ਦੋਸ਼ ਲਾਉਂਦਿਆਂ ਪੰਜਾਬ ਕਾਂਗਰਸ ਨੇ ਕੇਂਦਰ ਸਰਕਾਰ ਕੋਲੋਂ ਇਸ ਮਾਮਲੇ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਕੋਲ ਉਠਾਉਣ ਦੀ ਮੰਗ ਕੀਤੀ ਹੈ। ਪੰਜਾਬ ਕਾਂਗਰਸ ਦੇ ਨੇਤਾ ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸੁਖ ਸਰਕਾਰੀਆ ਅਤੇ ਰਮਨਜੀਤ ਸਿੰਘ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵਲੋਂ ਇਸ ਮਾਮਲੇ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦਖ਼ਲ ਦੀ ਮੰਗ ਕਰਨੀ ਚਾਹੀਦੀ ਹੈ ਤਾਂਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਸ ਮੁਲਕ ਦੀ ਧਰਤੀ ਵਰਤ ਕੇ ਮੁੱਖ ਮੰਤਰੀ ਨੂੰ ਸ਼ਰੇਆਮ ਤੇ ਸਿੱਧੀਆਂ ਧਮਕੀਆਂ ਦੇਣ ਵਾਲੇ ਦੋਸ਼ੀਆਂ ਨੂੰ ਖੁਲੇਆਮ ਘੁੰਮਣ ਦੀ ਇਜਾਜ਼ਤ ਨਾ ਮਿਲੇ। ਇਨ੍ਹਾਂ ਨੇਤਾਵਾਂ ਨੇ ਸਿੱਖਜ਼ ਫ਼ਾਰ ਜਸਟਿਸ ਵਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਪੱਛਮੀ ਮੁਲਕ ਵਿਚ ਜਾਣ ਤੋਂ ਰੋਕਣ ਲਈ ਉਨ੍ਹਾਂ ਵਿਰੁੱਧ ਦਾਇਰ ਕੀਤੇ ਮਾਮੂਲੀ ਜਿਹੇ ਕੇਸ ਦੀ ਸਥਿਤੀ ਜਾਣਨ ਦੀ ਵੀ ਮੰਗ ਕੀਤੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …