ਅੰਮ੍ਰਿਤਸਰ : ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੈਲਗਰੀ (ਕੈਨੇਡਾ) ਦੇ ਵਿਧਾਇਕ ਪ੍ਰਭਦੀਪ ਸਿੰਘ ਗਿੱਲ ਨੇ ਮੱਥਾ ਟੇ ਕਿਆ ਤੇ ਕੀਰਤਨ ਸਰਵਣ ਕੀਤਾ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿਖੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਭਦੀਪ ਸਿੰਘ ਗਿੱਲ ਨੇ ਕਿਹਾ ਕਿ ਉਹ ਸ਼ੁਕਰਾਨਾ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ ਆਏ ਹਨ। ਉਹਨਾਂ ਕਿਹਾ ਕਿ ਗੁਰੂ ਰਾਮਦਾਸ ਦਾ ਇਹ ਪਾਵਨ ਅਸਥਾਨ ਮਨੁੱਖਤਾ ਲਈ ਸ਼ਰਧਾ ਦਾ ਕੇਂਦਰ ਹੈ ਤੇ ਇੱਥੇ ਪੁੱਜ ਕੇ ਮਾਨਸਿਕ ਸਕੂਨ ਪ੍ਰਾਪਤ ਹੋਇਆ ਹੈ। ਉਹਨਾਂ ਐਸਜੀਪੀਸੀ ਵਲੋਂ ਦਿੱਤੇ ਗਏ ਮਾਣ ਸਨਮਾਨ ਲਈ ਅਹੁਦੇਦਾਰਾਂ ਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ।