ਹਰਿਮੰਦਰ ਸਾਹਿਬ ਪਰਕਰਮਾ ‘ਚ ਐਸਜੀਪੀਸੀ ਖਿਲਾਫ ਕੀਤੀ ਨਾਅਰੇਬਾਜ਼ੀ
ਅੰਮ੍ਰਿਤਸਰ/ਬਿਊਰੋ ਨਿਊਜ਼
ਪਾਠੀ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਡਟ ਗਏ ਹਨ। ਅੱਜ ਪਾਠੀ ਸਿੰਘਾਂ ਵੱਲੋਂ ਹਰਿਮੰਦਰ ਸਾਹਿਬ ਪਰਿਕਰਮਾ ਅੰਦਰ ਅਕਾਲ ਤਖ਼ਤ ਸਾਹਿਬ ਨੇੜੇ ਸ਼੍ਰੋਮਣੀ ਕਮੇਟੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਪਾਠੀ ਸਿੰਘ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਤੋਂ ਖਫਾ ਹਨ। ਪਾਠੀ ਸਿੰਘਾਂ ਨੇ ਇਹ ਰੋਸ ਉਸ ਵੇਲੇ ਪ੍ਰਗਟਾਇਆ ਜਦੋਂ ਸੁਖਬੀਰ ਬਾਦਲ ਵੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਹੋਏ ਸਨ। ਹਰਿਮੰਦਰ ਸਾਹਿਬ ਵਿਖੇ ਅਖੰਡ ਪਾਠ ਆਰੰਭ ਕਰਵਾਉਣ ਪਹੁੰਚੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪਾਠੀ ਸਿੰਘਾਂ ਦੇ ਇਸ ਪ੍ਰਦਰਸ਼ਨ ਨੂੰ ਗ਼ਲਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਹਰਿਮੰਦਰ ਸਾਹਿਬ ਦੀ ਪਰਿਕਰਮਾ ਅੰਦਰ ਪਾਠੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੋਵੇ। ਉੱਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਹਰਿਮੰਦਰ ਸਾਹਿਬ ਵਿਖੇ ਅਖੰਡ ਪਾਠ ਆਰੰਭ ਕਰਵਾਇਆ ਗਿਆ ਪਰ ਪਾਠੀ ਸਿੰਘਾਂ ਨੇ ਨਹੀਂ ਬਲਕਿ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਇਹ ਪਾਠ ਆਰੰਭ ਕੀਤਾ ਗਿਆ। ਪਾਠੀ ਸਿੰਘਾਂ ਵੱਲੋਂ ਪਾਠ ਕਰਨ ਬਦਲੇ ਉਨ੍ਹਾਂ ਨੂੰ ਦਿੱਤੀ ਜਾਣ ਵਾਲੀ ਭੇਟਾ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਧਰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਪਾਠੀ ਸਿੰਘਾਂ ਵੱਲੋਂ ਅਜਿਹਾ ਕੀਤਾ ਜਾਣਾ ਨਿੰਦਣਯੋਗ ਹੈ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …