ਕਈ ਨਵੇਂ ਚਿਹਰੇ ਹੋਣਗੇ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼
15 ਅਗਸਤ ਤੋਂ ਬਾਅਦ ਨਰਿੰਦਰ ਮੋਦੀ ਮੰਤਰੀ ਮੰਡਲ ਵਿਚ ਫੇਰਬਦਲ ਹੋ ਸਕਦਾ ਹੈ। ਇਸ ਦੇ ਨਾਲ ਹੀ ਕਈ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ ਵਿਚ ਜਗ੍ਹਾ ਮਿਲ ਸਕਦੀ ਹੈ। ਕੇਂਦਰੀ ਮੰਤਰੀ ਵੈਂਕਈਆ ਨਾਇਡੂ ਅਤੇ ਮਨੋਹਰ ਪਾਰੀਕਰ ਦੇ ਅਸਤੀਫੇ ਦੇ ਨਾਲ ਹੀ ਮੰਤਰੀ ਮੰਡਲ ਵਿਚ ਵਿਸਥਾਰ ਬਾਰੇ ਚਰਚਾਵਾਂ ਹੋਣ ਲੱਗ ਪਈਆਂ ਹਨ। ਮਿਲੀ ਜਾਣਕਾਰੀ ਅਨੁਸਾਰ 15 ਅਗਸਤ ਨੂੰ ਪ੍ਰਧਾਨ ਮੰਤਰੀ ਲਾਲ ਕਿਲ੍ਹੇ ਤੋਂ ਭਾਸ਼ਣ ਦੇ ਬਾਅਦ 17 ਅਗਸਤ ਨੂੰ ਮੰਤਰੀ ਮੰਡਲ ਦਾ ਵਿਸਥਾਰ ਕਰ ਸਕਦੇ ਹਨ। ਇਸ ਵਾਰ ਮੰਤਰੀ ਮੰਡਲ ਵਿਚ ਕੁਝ ਨਵੇਂ ਚਿਹਰਿਆਂ ਨੂੰ ਜਗ੍ਹਾ ਮਿਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਐਨਡੀਏ ਵਿਚ ਸ਼ਾਮਲ ਹੋਏ ਜਨਤਾ ਦਲ (ਯੂ) ਦੇ ਕੇਂਦਰੀ ਮੰਤਰੀ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸੇ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਕਹਿਣਾ ਹੈ ਕਿ 2019 ਵਿਚ ਵੀ ਨਰਿੰਦਰ ਮੋਦੀ ਹੀ ਪ੍ਰਧਾਨ ਮੰਤਰੀ ਬਣਨਗੇ।