ਕਿਹਾ ਸੂਬਾ ਸਰਕਾਰ ਕਿਸਾਨਾਂ ਨੂੰ ਖੁਦਕੁਸ਼ੀਆਂ ਲਈ ਕਰ ਰਹੀ ਹੈ ਮਜਬੂਰ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ‘ਚ ਕਿਹਾ ਕਿ ਕਿਸਾਨਾਂ ਨੂੰ ਖ਼ੁਦਕੁਸ਼ੀ ਕਰਨ ਲਈ ਸੂਬੇ ਦੀ ਸਰਕਾਰ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਕਿਸੇ ਵੀ ਸਰਕਾਰ ਵੇਲੇ ਇੰਨੀ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਨਹੀਂ ਕੀਤੀਆਂ ਗਈਆਂ। ਸੁਖਬੀਰ ਬਾਦਲ ਤੇ ਉਨ੍ਹਾਂ ਦੀ ਪਤਨੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ ਸਨ। ਮੱਥਾ ਟੇਕਣ ਮਗਰੋਂ ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਕਾਂਗਰਸ ਸਰਕਾਰ ਵੱਲੋਂ ਬੰਦ ਕਰਵਾਇਆ ਜਾ ਰਿਹਾ ਹੈ। ਅਕਾਲੀ ਵਰਕਰਾਂ ਖਿਲਾਫ ਝੂਠੇ ਪਰਚੇ ਦਰਜ ਕਰਵਾਏ ਜਾ ਰਹੇ ਹਨ।
Check Also
ਪੰਜਾਬ ’ਚ 1 ਜਨਵਰੀ ਤੋਂ ਆਫਲਾਈਨ ਵੈਰੀਫਿਕੇਸ਼ਨ ਹੋਵੇਗੀ ਬੰਦ
ਵੈਰੀਫਿਕੇਸ਼ਨ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਆਨਲਾਈਨ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 1 ਜਨਵਰੀ ਤੋਂ ਵੈਰੀਫਿਕੇਸ਼ਨ …