ਸਿੱਖਾਂ ਦੀ ਕਾਲੀ ਸੂਚੀ ‘ਤੇ ਮੁੜ ਵਿਚਾਰ ਭਰੇ ਭਾਰਤ ਸਰਕਾਰ
ਜਲੰਧਰ/ਬਿਊਰੋ ਨਿਊਜ਼
ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਐਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਅੱਜ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੂੰ ਸਿੱਖਾਂ ਦੀ ਕਾਲੀ ਸੂਚੀ ‘ਤੇ ਮੁੜ ਵਿਚਾਰ ਕਰਨ ਦੀ ਲੋੜ ਹੈ। ਢੇਸੀ ਨੇ ਕਿਹਾ ਕਿ ਇਸ ਮਾਮਲੇ ਨੂੰ ਚੱਲਦਿਆਂ 30-35 ਸਾਲ ਹੋ ਗਏ ਹਨ। ਸੂਚੀ ਵਿਚ ਜਿਹੜੇ ਨਾਮ ਹਨ, ਉਨ੍ਹਾਂ ਦੀ ਮੁੜ ਪੜਚੋਲ ਹੋਣੀ ਚਾਹੀਦੀ ਹੈ। ਜਿਨ੍ਹਾਂ ਦਾ ਵੀ ਨਾਂ ਕਾਲੀ ਸੂਚੀ ਵਿੱਚੋਂ ਖਤਮ ਹੋ ਜਾਂਦਾ ਹੈ ਤਾਂ ਉਹ ਆਪਣੇ ਘਰ ਪੰਜਾਬ ਆ ਸਕਣਗੇ। ਇਸ ਬਾਰੇ ਉਹ ਕੇਂਦਰ ਸਰਕਾਰ ਨਾਲ ਵੀ ਗੱਲ ਕਰਨਗੇ।
ਜਲੰਧਰ ਦੇ ਪਿੰਡ ਰਾਏਪੁਰ ਦੇ ਰਹਿਣ ਵਾਲੇ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸਿੱਖਾਂ ਦੇ ਰਾਜਨੀਤਕ ਕੈਦੀਆਂ ਨੂੰ ਵੀ ਰਿਹਾਅ ਕਰਨਾ ਚਾਹੀਦਾ ਹੈ। ਉਹ ਵੀ ਬਹੁਤ ਸਾਲਾਂ ਤੋਂ ਜੇਲ੍ਹਾਂ ਵਿੱਚ ਕੈਦ ਹਨ। ਢੇਸੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਤੋਂ ਮੰਗ ਕੀਤੀ ਹੈ ਕਿ ਲੰਡਨ ਤੇ ਬਰਮਿੰਘਮ ਤੋਂ ਅੰਮ੍ਰਿਤਸਰ ਵਾਸਤੇ ਮੁੜ ਫਲਾਇਟ ਸ਼ੁਰੂ ਹੋਣੀ ਚਾਹੀਦੀ ਹੈ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …