ਪੰਜਾਬ, ਹਰਿਆਣਾ ਅਤੇ ਜੰਮੂ ਕਸ਼ਮੀਰ ‘ਚ ਪੈ ਸਕਦਾ ਹੈ ਭਾਰੀ ਮੀਂਹ
ਚੰਡੀਗੜ੍ਹ/ਬਿਊਰੋ ਨਿਊਜ਼
ਮੌਸਮ ਵਿਭਾਗ ਨੇ 24 ਘੰਟਿਆਂ ਵਿੱਚ ਪੰਜਾਬ, ਹਰਿਆਣਾ ਤੇ ਜੰਮੂ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਜਦਕਿ ਪਹਿਲਾਂ ਹੀ ਹਿਮਾਚਲ ਪ੍ਰਦੇਸ, ਉੱਤਰਾਖੰਡ ਤੇ ਉੱਤਰ ਪ੍ਰਦੇਸ਼ ਵਰਗੇ ਸੂਬਿਆਂ ਵਿੱਚ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਹਾਲਤ ਬਣੀ ਹੋਈ ਹੈ।
ਦੇਹਰਾਦੂਨ ਵਿੱਚ ਮੌਸਮ ਵਿਭਾਗ ਨੇ ਅਗਲੇ 72 ਘੰਟੇ ਲਈ ਚਿਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਾਮ ਵਿੱਚ ਆਏ ਹੜ੍ਹਾਂ ਦੀ ਹਾਲਤ ਦਾ ਜਾਇਜ਼ਾ ਲੈਣ ਲਈ ਆਸਾਮ ਪਹੁੰਚੇ ਹੋਏ ਹਨ। ਪ੍ਰਧਾਨ ਮੰਤਰੀ ਨੇ ਅਸਾਮ ਨੂੰ 2350 ਕਰੋੜ ਰੁਪਏ ਦਾ ਪੈਕੇਜ ਵੀ ਦਿੱਤਾ ਹੈ। ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਭਾਰੀ ਮਾਤਰਾ ਵਿੱਚ ਪਾਣੀ ਜਮਾਂ ਹੋ ਗਿਆ ਹੈ।