ਜਾਅਲੀ ਨਾਮ ਕੱਟਣ ਦੀ ਵੀ ਚੱਲ ਰਹੀ ਹੈ ਪ੍ਰਕਿਰਿਆ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਵੱਖ-ਵੱਖ ਸਮਾਜ ਭਲਾਈ ਸਕੀਮਾਂ ਤਹਿਤ ਲਾਭਪਾਤਰੀਆਂ ਦੇ ਪੈਨਸ਼ਨ ਬਕਾਏ ਦੇ ਨਿਬੇੜੇ ਲਈ 224 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਵਿੱਤ ਵਿਭਾਗ ਵੱਲੋਂ ਜਾਰੀ ਰਾਸ਼ੀ ਨਾਲ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਜ਼ੁਰਗਾਂ, ਅੰਗਹੀਣਾਂ, ਬੇਸਹਾਰਿਆਂ ਤੇ ਵਿਧਵਾਵਾਂ ਨੂੰ ਪੈਨਸ਼ਨ ਵੰਡੀ ਜਾਵੇਗੀ। ਅਪ੍ਰੈਲ ਮਹੀਨੇ ਤੋਂ ਦਿੱਤੀ ਜਾਣ ਵਾਲੀ ਪੈਨਸ਼ਨ ਬਾਰੇ ਲਾਭਪਾਤਰੀਆਂ ਦੀ ਤਸਦੀਕ ਕਰਨ ਦੀ ਪ੍ਰਕ੍ਰਿਆ ਚੱਲ ਰਹੀ ਹੈ ਤਾਂ ਕਿ ਯੋਗ ਲਾਭਪਾਤਰੀਆਂ ਨੂੰ ਹੀ ਪੈਨਸ਼ਨ ਦਾ ਲਾਭ ਦੇਣਾ ਯਕੀਨੀ ਬਣਾਇਆ ਜਾ ਸਕੇ। ਕਾਂਗਰਸ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਨੇ ਲਾਭਪਾਤਰੀਆਂ ਦੀ ਸੂਚੀ ਦੀ ਮੁੜ ਪੜਤਾਲ ਕਰਨ ਦੇ ਹੁਕਮ ਦਿੱਤੇ ਸਨ ਤਾਂ ਕਿ ਇਸ ਸੂਚੀ ਵਿੱਚੋਂ ਜਾਅਲੀ ਨਾਮ ਕੱਢ ਦਿੱਤੇ ਜਾਣ। ਚੇਤੇ ਰਹੇ ਕਿ ਬਜ਼ੁਰਗਾਂ, ਅੰਗਹੀਣਾਂ, ਬੇਸਹਾਰਿਆਂ ਤੇ ਵਿਧਵਾਵਾਂ ਦੀ ਪੈਨਸ਼ਨ 500 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 750 ਰੁਪਏ ਪ੍ਰਤੀ ਮਹੀਨਾ ਕੀਤੀ ਗਈ।
Check Also
‘ਆਪ’ ਵਿਧਾਇਕ ਖਿਲਾਫ਼ ਬਰਨਾਲਾ ’ਚ ਅਧਿਆਪਕਾਂ ਵੱਲੋਂ ਕੀਤਾ ਗਿਆ ਵਿਰੋਧ ਪ੍ਰਦਰਸ਼ਨ
ਜੌੜਾਮਾਜਰਾ ਨੇ ਅਧਿਆਪਕਾਂ ਨੂੰ ਬੋਲੇ ਸਨ ਇਤਰਾਜ਼ਯੋਗ ਸ਼ਬਦ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਦੇ ਸਮਾਣਾ ਸਕੂਲ …