ਭ੍ਰਿਸ਼ਟਾਚਾਰ ਦੇ ਦੋਸ਼ ਸਾਬਤ ਹੋਣ ‘ਤੇ ਖੁੱਸ ਗਈ ਸੀ ਨਵਾਜ਼ ਸ਼ਰੀਫ ਦੀ ਕੁਰਸੀ
ਇਸਲਾਮਾਬਾਦ/ਬਿਊਰੋ ਨਿਊਜ਼
ਨਵਾਜ਼ ਸ਼ਰੀਫ ਤੋਂ ਬਾਅਦ ਅੱਜ ਪਾਕਿਸਤਾਨ ਵਿਚ ਨਵੇਂ ਪ੍ਰਧਾਨ ਮੰਤਰੀ ਦੀ ਨਿਯੁਕਤੀ ਹੋ ਗਈ। ਨਵਾਜ਼ ਦੀ ਪਾਰਟੀ ਪੀਐਮਐਲ-ਐਨ ਦੇ ਸ਼ਾਹਿਦ ਖਾਕਨ ਅੱਬਾਸੀ ਨਵੇਂ ਪ੍ਰਧਾਨ ਮੰਤਰੀ ਹੋਣਗੇ। ਸ਼ਰੀਫ 220 ਅਰਬ ਰੁਪਏ ਦੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰ ਰਹੇ ਹਨ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਤੇ ਪੀਐਮਐਲ-ਐਨ ਵੱਲੋਂ ਸਰਬਸੰਮਤੀ ਨਾਲ ਚੁਣੇ ਗਏ ਅੱਬਾਸੀ ਨੇ ਕਿਹਾ ਉਹ ਨਵਾਜ਼ ਸ਼ਰੀਫ ਦੀਆਂ ઠਨੀਤੀਆਂ ਨੂੰ ਅੱਗੇ ਵਧਾਉਣ ‘ਤੇ ਕੰਮ ਕਰਨਗੇ। ਵਿਰੋਧੀ ਧਿਰ ਕਿਸੇ ਵੀ ਉਮੀਦਵਾਰ ਦੇ ਨਾਮ ‘ਤੇ ਸਹਿਮਤੀ ਬਣਾਉਣ ‘ਚ ਕਾਮਯਾਬ ਨਹੀਂ ਹੋ ਸਕਿਆ। ਇਮਰਾਨ ਖਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਨੇ ਅਵਾਮੀ ਮੁਸਲਿਮ ਲੀਗ ਦੇ ਨੇਤਾ ਸ਼ੇਖ਼ ਰਸ਼ੀਦ ਦਾ ਨਾਮ ਅੱਗੇ ਕੀਤਾ ਸੀ।
Check Also
ਚੀਨ ਨੇ ਅਮਰੀਕਾ ’ਤੇ ਲਗਾਇਆ 125% ਟੈਰਿਫ
ਜਿੰਨਪਿੰਗ ਬੋਲੇ – ਅਸੀਂ ਦਬਾਅ ਦੇ ਅੱਗੇ ਨਹੀਂ ਝੁਕਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਅਤੇ ਚੀਨ …