ਕਿਹਾ, ਕਾਂਗਰਸ ਦੇ ਵਿਧਾਇਕ ਨੇ ਹੀ ਪੰਜਾਬ ‘ਚ ਨਸ਼ੇ ਦੀ ਗੱਲ ਕਬੂਲੀ
ਜਲੰਧਰ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਸੱਤਾਧਾਰੀ ਕਾਂਗਰਸ ਨੂੰ ਨਸ਼ਾ ਦੇ ਮਾਮਲੇ ‘ਤੇ ਘੇਰਿਆ ਹੈ। ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਚ ਜਿਹੜੀ ਨਸ਼ੇ ਦੀ ਗੱਲ ਕਰਦੇ ਸੀ, ਉਸ ਨੂੰ ਕਾਂਗਰਸ ਦੇ ਹੀ ਐਮ.ਐਲ.ਏ. ਸੁਰਜੀਤ ਸਿੰਘ ਧੀਮਾਨ ਨੇ ਕਬੂਲ ਕਰ ਲਿਆ ਹੈ।
ਖਹਿਰਾ ਨੇ ਕਿਹਾ ਕਿ ਅੱਜ ਵੀ ਪੰਜਾਬ ਵਿੱਚ ਹਰ ਗਲੀ-ਕੂਚੀ ਚਿੱਟਾ ਵਿਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ 15 ਦਿਨ ਨਸ਼ਾ ਵਿਕਣਾ ਬੰਦ ਹੋਇਆ ਸੀ ਪਰ ਹੁਣ ਫਿਰ ਵਿਕ ਰਿਹਾ ਹੈ। ਇਸ ਲਈ ਆਮ ਆਦਮੀ ਪਾਰਟੀ ਦੀ ਮੰਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੱਸੇ ਕਿ ਉਨ੍ਹਾਂ ਨੇ ਕਿਹੜੇ ਨਸ਼ੇ ਦੀ ਪਿੱਠ ਤੋੜੀ ਹੈ। ਉਹ ਇਹ ਵੀ ਦੱਸਣ ਕਿ ਕਿਹੜਾ-ਕਿਹੜਾ ਮਾਫੀਆ ਪੰਜਾਬ ਛੱਡ ਕੇ ਗਿਆ ਹੈ। ਖਹਿਰਾ ਨੇ ਕਿਹਾ ਕਿ ਨਸ਼ੇ ਉਦੋਂ ਤੱਕ ਬੰਦ ਨਹੀਂ ਹੋਣਗੇ ਜਦੋਂ ਤੱਕ ਪੰਜਾਬ ਵਿੱਚੋਂ ਬੇਰੁਜ਼ਗਾਰੀ ਖਤਮ ਨਹੀਂ ਹੋਵੇਗੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …