9.3 C
Toronto
Sunday, October 4, 2026
spot_img
Homeਪੰਜਾਬਨਸ਼ੇ ਖਿਲਾਫ ਪੁਲਿਸ ਨੇ ਸ਼ੁਰੂ ਕੀਤੀ ਹੈਲਪਲਾਈਨ

ਨਸ਼ੇ ਖਿਲਾਫ ਪੁਲਿਸ ਨੇ ਸ਼ੁਰੂ ਕੀਤੀ ਹੈਲਪਲਾਈਨ

ਨਸ਼ੇ ਖਿਲਾਫ ਪੁਲਿਸ ਨੇ ਸ਼ੁਰੂ ਕੀਤੀ ਹੈਲਪਲਾਈਨਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ ਸਰਕਾਰ ਦਾ ਟੀਚਾ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੀ ਨਸ਼ਾ ਮੁਕਤ ਮੁਹਿੰਮ ਨੂੰ ਹੋਰ ਅੱਗੇ ਵਧਾਉਂਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ। ਜਿਸ ਵਿਚ ਨਸ਼ਿਆਂ ਦੇ ਆਦੀ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਕੀਤੀ ਜਾਵੇਗੀ। ਨਸ਼ਾ ਛੁਡਾਉਣ ਦੇ ਚਾਹਵਾਨ ਵਿਅਕਤੀ ਕਮਿਸ਼ਨਰੇਟ ਪੁਲਿਸ ਦੇ ਹੈਲਪਲਾਈਨ ਨੰਬਰ ‘ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਪੁਲਿਸ ਕਮਿਸ਼ਨਰ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਸੂਬੇ ਨੂੰ ਨਸ਼ਾਮੁਕਤ ਕਰਨਾ, ਨਸ਼ਿਆਂ ਵਿਚ ਡੁੱਬੇ ਲੋਕਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਰਾਹਤ ਦੇਣਾ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੇ ਆਦੀ ਨੌਜਵਾਨਾਂ ਦੇ ਪਰਿਵਾਰ ਵਾਲੇ ਨਸ਼ਾ ਛੁਡਾਉਣ ਲਈ ਥਾਣਾ ਪੱਧਰ ‘ਤੇ ਅਧਿਕਾਰੀਆਂ ਨੂੰ ਮਿਲ ਕੇ ਰਜਿਸਟਰੇਸ਼ਨ ਵੀ ਕਰਵਾ ਸਕਦੇ ਹਨ।

 

RELATED ARTICLES
POPULAR POSTS