Breaking News
Home / ਕੈਨੇਡਾ / ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਦਾ ਸਲਾਨਾ ਟੇਲੈਂਟ ਸ਼ੋਅ

ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਦਾ ਸਲਾਨਾ ਟੇਲੈਂਟ ਸ਼ੋਅ

KCS Talent Show pic copy copyਪੰਜਾਬੀ ਅਤੇ ਅੰਗਰੇਜ਼ੀ ਦੀਆਂ ਕਵਿਤਾਵਾਂ ਤੇ ਨਾਟਕ ਪ੍ਰਭਾਵਸ਼ਾਲੀ ਢੰਗ ਨਾਲ ਕੀਤੇ ਪੇਸ਼
ਮਾਲਟਨ/ਬਿਊਰੋ ਨਿਊਜ਼
ਲਿਵਿੰਗ ਆਰਟਸ ਸੈਂਟਰ (ਹੈਮਰਸਨ ਹਾਲ), ਮਿਸੀਸਾਗਾ ਵਿੱਚ ਮਾਪਿਆਂ ਨਾਲ ਖਚਾਖਚ ਭਰੇ ਆਡੀਟੋਰੀਅਮ ਵਿੱਚ ਖਾਲਸਾ ਕਮਿਉਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਵੱਲੋਂ 12 ਮਾਰਚ, ਦਿਨ ਸ਼ਨਿਚਰਵਾਰ ਨੂੰ ਚੌਦਵੇਂ ਟੈਲੈਂਟ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਜੇਕੇ ਤੋਂ ਗ੍ਰੇਡ 3, 5 ਅਤੇ ਹਾਈ ਸਕੂਲ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਛੋਟੇ-ਛੋਟੇ ਬੱਚਿਆਂ ਨੇ ਰੰਗ ਬਿਰੰਗੇ ਕੱਪੜਿਆਂ ਵਿੱਚ ਆਪਣੇ-ਆਪਣੇ ਆਈਟਮਜ਼ ਬੜੀ ਅਦਾਇਗੀ ਨਾਲ ਪੇਸ਼ ਕੀਤੇ। ਪ੍ਰੋਗਰਾਮ ਵਿੱਚ ਪੰਜਾਬੀ ਅਤੇ ਅੰਗਰੇਜੀ ਦੀਆਂ ਕਵਿਤਾਵਾਂ ਅਤੇ ਨਾਟਕ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ ਗਏ। ਛੋਟੇ-ਛੋਟੇ ਬੱਚਿਆਂ ਦੀ ਅਦਾਕਾਰੀ ਦੇਖ ਕੇ ਬੱਚਿਆਂ ਦੇ ਮਾਤਾ ਪਿਤਾ, ਪਰਿਵਾਰ ਦੇ ਮੈਂਬਰ, ਦੋਸਤ ਮਿੱਤਰ ਅਤੇ ਰਿਸ਼ਤੇਦਾਰ ਬਹੁਤ ਹੀ ਖੁਸ਼ ਹੋਏ ਅਤੇ ਤਾੜੀਆਂ ਮਾਰ ਕੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦੇ ਰਹੇ। ਵਿਦਿਆਰਥੀਆਂ ਵੱਲੋਂ ਸਟੇਜ ਸੈਕਟਰੀ ਦੀ ਜੁੰਮੇਵਾਰੀ ਬੜੇ ਹੀ ਸੁਚੱਜੇ ਢੰਗ ਨਾਲ ਨਿਭਾਈ ਗਈ। ਪੰਜਾਬੀ ਦੇ ਨਾਟਕ ‘ਰਿਸ਼ਤਿਆਂ ਦੇ ਬੰਧਨ ਵਿੱਚ ਉਲਝੀ ਜਿੰਦਗੀ’ ਵਿੱਚ ਪੰਜਾਬੀ ਪਰਿਵਾਰਾਂ ਨੂੰ ਚਾਦਰ ਵੇਖ ਕੇ ਪੈਰ ਪਸਾਰਨ ਦਾ ਵਿਅੰਗਮਈ ਢੰਗ ਨਾਲ ਸੰਦੇਸ਼ ਦਿੱਤਾ ਗਿਆ। ਦੂਸਰੇ ਪੰਜਾਬੀ ਦੇ ਨਾਟਕ ‘ਚੇਤਨਾ’ ਵਿੱਚ ਇਹ ਚਾਨਣਾ ਪਾਇਆ ਗਿਆ ਕਿ ਕਿਵੇਂ ਪੱਛਮੀ ਪ੍ਰਭਾਵ ਅਧੀਨ ਆ ਕੇ ਸਿੱਖ ਨੌਜਵਾਨਾਂ ਵੱਲੋਂ ਕੇਸਾਂ ਦੀ ਬੇਅਦਬੀ ਕੀਤੀ ਜਾ ਰਹੀ ਹੈ ਅਤੇ ਵਹਿਮਾਂ ਭਰਮਾਂ ਬਾਰੇ ਲੋਕਾਂ ਨੂੰ ਸੁਚੇਤ ਕਰਨ ਦਾ ਸੁਨੇਹਾ ਬੜੇ ਹੀ ਵਧੀਆ ਤਰੀਕੇ ਨਾਲ ਪੇਸ਼ ਕੀਤਾ ਗਿਆ। ਖਾਲਸਾ ਕਮਿਉਨਿਟੀ ਸਕੂਲ ਵਿੱਚ ਵਿਦਿਆਰਥੀਆਂ ਦੇ ਸਰਬ-ਪੱਖੀ ਵਿਕਾਸ ਲਈ ਸਾਰਾ ਸਾਲ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਜਾਂਦੇ ਹਨ। ਹਰ ਸਾਲ ਵਿਦਿਆਰਥੀਆਂ ਵੱਲੋਂ ਟੈਲੈਂਟ ਸ਼ੋਅ ਕੀਤਾ ਜਾਂਦਾ ਹੈ। ਜਿਸ ਵਿੱਚ ਹਰੇਕ ਬੱਚੇ ਨੂੰ ਆਪ ਦੀ ਪ੍ਰਤਿਭਾ ਨੂੰ ਚੰਗੇ ਢੰਗ ਨਾਲ ਉਭਾਰਨ ਦਾ ਮੌਕਾ ਮਿਲਦਾ ਹੈ ਜਿਸ ਨਾਲ ਬੱਚਿਆਂ ਦੇ ਆਤਮ ਵਿਸ਼ਵਾਸ਼ ਵਿੱਚ ਵਾਧਾ ਹੁੰਦਾ ਹੈ ਅਤੇ ਬੱਚਿਆਂ ਵਿੱਚ ਜੁੰਮੇਵਾਰੀ, ਸਮਾਜਕ ਅਤੇ ਵਿਸ਼ਵ-ਵਿਆਪੀ ਸੋਚ ਨੂੰ ਵਧਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ।

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …