ਸੁਭਾਸ਼ ਬਰਾਲਾ ਦਾ ਪਾਰਟੀ ਦੇ ਅੰਦਰੋਂ ਵੀ ਵਿਰੋਧ ਹੋਣ ਲੱਗਾ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਦੇ ਪੁੱਤਰ ਵਲੋਂ ਚੰਡੀਗੜ੍ਹ ‘ਚ ਇਕ ਆਈਏਐਸ ਦੀ ਲੜਕੀ ਨਾਲ ਹੋਈ ਛੇੜਛਾੜ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਹੁਣ ਭਾਜਪਾ ਦੇ ਅੰਦਰੋਂ ਵੀ ਸੁਭਾਸ਼ ਬਰਾਲਾ ਖਿਲਾਫ ਆਵਾਜ਼ ਉਠਣ ਲੱਗ ਪਈ ਹੈ। ਕੁਰੂਕਸ਼ੇਤਰ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਕਿਸੇ ਦਾ ਪਿੱਛਾ ਕਰਨਾ, ਹੱਥ ਮਾਰ ਕੇ ਗੱਡੀ ਰੋਕਣਾ ਜਾਂ ਅਗਵਾ ਕਰਨ ਦੀ ਕੋਸ਼ਿਸ਼ ਕਰਨਾ ਇਕ ਬਹੁਤ ਹੀ ਗੰਭੀਰ ਮਾਮਲਾ ਹੈ, ਇਸ ਨੂੰ ਲੈ ਕੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪੀੜਤ ਲੜਕੀ ਨੇ ਇਸ ਮਾਮਲੇ ਵਿਚ ਹਿੰਮਤ ਦਿਖਾਈ ਹੈ। ਰਾਜ ਕੁਮਾਰ ਨੇ ਸੈਣੀ ਨੇ ਕਿਹਾ ਵਿਰੋਧੀ ਧਿਰ ਦੇ ਮਾਮਲਾ ਚੁੱਕਣ ਤੋਂ ਪਹਿਲਾਂ ਹੀ ਸੁਭਾਸ਼ ਬਰਾਲਾ ਨੂੰ ਅਸਤੀਫੇ ਦੇ ਦੇਣਾ ਚਾਹੀਦਾ ਹੈ। ਭਾਜਪਾ ਦੇ ਰਾਜ ਸਭਾ ਮੈਂਬਰ ਸੁਬਰਾਮਨੀਅਮ ਸਵਾਮੀ ਵੀ ਸੁਭਾਸ਼ ਬਰਾਲਾ ਦੇ ਲੜਕੇ ਖਿਲਾਫ ਮੈਦਾਨ ‘ਚ ਆ ਗਏ ਹਨ। ਕਾਂਗਰਸ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਕਿਹਾ ਕਿ ਭਾਜਪਾ ਇਕ ਅਜਿਹੇ ਵਿਅਕਤੀ ਨੂੰ ਬਚਾ ਰਹੀ ਹੈ ਜਿਸਦੇ ਲੜਕੇ ਨੇ ਇਕ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਚੰਡੀਗੜ੍ਹ ‘ਚ ਕਾਂਗਰਸੀਆਂ ਵਲੋਂ ਇਸ ਮਾਮਲੇ ਨੂੰ ਲੈ ਕੇ ਭਾਜਪਾ ਖਿਲਾਫ ਪ੍ਰਦਰਸ਼ਨ ਵੀ ਕੀਤੇ ਗਏ। ਦੂਜੇ ਪਾਸੇ ਚੰਡੀਗੜ੍ਹ ਭਾਜਪਾ ਦੇ ਆਗੂਆਂ ਦਾ ਕਹਿਣਾ ਹੈ ਕਿ ਛੇੜਖ਼ਾਨੀ ਮਾਮਲੇ ਭਾਜਪਾ ਹਰਿਆਣਾ ਪ੍ਰਧਾਨ ਸੁਭਾਸ਼ ਬਰਾਲਾ ਅਸਤੀਫ਼ਾ ਨਹੀਂ ਦੇਣਗੇ, ਕਿਉਂਕਿ ਇਹ ਮਾਮਲਾ ਉਨ੍ਹਾਂ ਦੇ ਲੜਕੇ ਨਾਲ ਜੁੜਿਆ ਹੋਇਆ ਹੈ ਤੇ ਕਾਨੂੰਨ ਆਪਣਾ ਕੰਮ ਕਰੇਗਾ।
Home / ਪੰਜਾਬ / ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਦੇ ਲੜਕੇ ਨੇ ਆਈਏਐਸ ਦੀ ਲੜਕੀ ਨਾਲ ਕੀਤੀ ਛੇੜਛੇੜ ਦਾ ਮਾਮਲਾ ਗਰਮਾਇਆ
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …