ਗੋਪਾਲ ਕ੍ਰਿਸ਼ਨ ਗਾਂਧੀ ਨੂੰ ਵੱਡੇ ਫਰਕ ਨਾਲ ਹਰਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼
ਐਨਡੀਏ ਉਮੀਦਵਾਰ ਵੈਂਕਈਆ ਨਾਇਡੂ ਨੂੰ ਭਾਰਤ ਦਾ ਅਗਲਾ ਉਪ ਰਾਸ਼ਟਰਪਤੀ ਚੁਣ ਲਿਆ ਗਿਆ। ਉਨ੍ਹਾਂ ਨੂੰ ਵਿਰੋਧੀ ਉਮੀਦਵਾਰ ਗੋਪਾਲਕ੍ਰਿਸ਼ਨ ਗਾਂਧੀ ਦੇ ਮੁਕਾਬਲੇ ਦੋ ਤਿਹਾਈ ਤੋਂ ਵੱਧ ਵੋਟਾਂ ਮਿਲੀਆਂ। ਆਂਧਰਾ ਪ੍ਰਦੇਸ਼ ਨਾਲ ਸਬੰਧਤ 68 ਸਾਲਾ ਭਾਜਪਾ ਆਗੂ ਨੂੰ ਕੁੱਲ ਭੁਗਤੀਆਂ 771 ਵਿੱਚੋਂ 516 ਵੋਟਾਂ ਮਿਲੀਆਂ, ਜਦੋਂ ਕਿ ਗਾਂਧੀ ਨੂੰ ਸਿਰਫ਼ 244 ਵੋਟਾਂ ਮਿਲੀਆਂ। ਨਾਇਡੂ ਨੇ ਕਿਹਾ, ”ਮੈਂ ਪ੍ਰਧਾਨ ਮੰਤਰੀ ਤੇ ਸਾਰੇ ਪਾਰਟੀ ਵਰਕਰਾਂ ਦਾ ਸਮਰਥਨ ਦੇਣ ਲਈ ਧੰਨਵਾਦੀ ਹਾਂ। ਵੈਂਕਈਆ ਨਾਇਡੂ ਦੇ ਉਪ ਰਾਸ਼ਟਰਪਤੀ ਬਣਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੇ ਵਧਾਈ ਦਿੱਤੀ ਹੈ।
Check Also
‘ਆਪ’ ਆਗੂ ਦੁਰਗੇਸ਼ ਪਾਠਕ ਦੇ ਘਰ ਪਿਆ ਸੀਬੀਆਈ ਦਾ ਛਾਪਾ
ਕੇਜਰੀਵਾਲ ਅਤੇ ਸੰਜੇ ਸਿੰਘ ਨੇ ਸਾਧਿਆ ਭਾਜਪਾ ’ਤੇ ਨਿਸ਼ਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ …