Breaking News
Home / ਭਾਰਤ / ਵੱਖ-ਵੱਖ ਦੇਸ਼ਾਂ ਦੀਆਂ ਕੰਪਨੀਆਂ ਪੰਜਾਬ ‘ਚ ਪ੍ਰੋਜੈਕਟ ਲਾਉਣ ਲਈ ਉਤਸੁਕ

ਵੱਖ-ਵੱਖ ਦੇਸ਼ਾਂ ਦੀਆਂ ਕੰਪਨੀਆਂ ਪੰਜਾਬ ‘ਚ ਪ੍ਰੋਜੈਕਟ ਲਾਉਣ ਲਈ ਉਤਸੁਕ

ਕੰਪਨੀਆਂ ਦੇ ਨੁਮਾਇੰਦਿਆਂ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼
ਰੂਸ, ਚੀਨ ਤੇ ਯੂ.ਏ.ਈ. ਸਣੇ ਵੱਖ-ਵੱਖ ਦੇਸ਼ਾਂ ਦੀਆਂ ਕੰਪਨੀਆਂ ਨੇ ਪੰਜਾਬ ਦੇ ਰੱਖਿਆ ਤੇ ਮੈਟਰੋ ਰੇਲ ਪ੍ਰੋਜੈਕਟਾਂ ਸਣੇ ਵੱਖ-ਵੱਖ ਖੇਤਰਾਂ ਵਿੱਚ ਵਪਾਰਕ ਇਕਾਈਆਂ ਸਥਾਪਤ ਕਰਨ ਲਈ ਦਿਲਚਸਪੀ ਵਿਖਾਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਐਨਰਗੋ ਗਰੁੱਪ ਕੰਪਨੀ ਐਲ.ਐਲ.ਸੀ. ਵੱਲੋਂ ਸਬੇਰ ਬੈਂਕ ਦੇ ਨੁਮਾਇੰਦੇ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲੇ ਤੇ ਉਨ੍ਹਾਂ ਨੇ ਪੰਜਾਬ ਵਿੱਚ ਰਹਿੰਦ-ਖੂੰਹਦ ਤੋਂ ਬਿਜਲੀ ਬਣਾਉਣ ਦਾ ਪ੍ਰੋਜੈਕਟ ਪੇਸ਼ ਕੀਤਾ। ਸਬੇਰਬੈਂਕ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਰੂਸ ਦੀ ਹੈਲੀਕਾਪਟਰ ਬਣਾਉਣ ਵਾਲੀ ਕੰਪਨੀ ਭਾਰਤ ਵਿੱਚ ਵੀ ਇਸ ਵਾਸਤੇ ਸੁਵਿਧਾ ਸਥਾਪਤ ਕਰਨ ਵਿੱਚ ਦਿਲਚਸਪੀ ਰੱਖਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਵਾਸਤੇ ਜ਼ਰੂਰੀ ਜ਼ਮੀਨ ਦੀ ਪੇਸ਼ਕਸ਼ ਕਰਨ ਲਈ ਉਤਸੁਕ ਹੈ। ਗਰੇਟ ਈਗਲ ਗਰੁੱਪ ਦੇ ਪ੍ਰਬੰਧਕੀ ਡਾਇਰੈਕਟਰ ਕਾਰਤਿੱਕ ਚੋਪੜਾ ਨੇ ਵੀ ਮੁੱਖ ਮੰਤਰੀ ਦੇ ਨਾਲ ਮੀਟਿੰਗ ਦੌਰਾਨ ਲੁਧਿਆਣਾ ਵਿਚੋਂ ਮੈਟਰੋ ਪ੍ਰੋਜੈਕਟ ਸ਼ੁਰੂ ਕਰਨ ਵਾਸਤੇ ਚੀਨ ਦੀ ਦਿਲਚਸਪੀ ਬਾਰੇ ਦੱਸਿਆ।

 

Check Also

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ

ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …