ਕਿਹਾ, ਅਜਿਹੇ ਫੈਸਲੇ ਸਰਕਾਰਾਂ ਆਪ ਕਰਨ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ ਵਿੱਚ ਕੌਮੀ ਯੋਗ ਨੀਤੀ ਬਣਾਉਣ ਤੇ ਸਾਰੇ ਦੇਸ਼ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਯੋਗ ਲਾਜ਼ਮੀ ਕਰਨ ਦੀ ਮੰਗ ਕੀਤੀ ਗਈ ਸੀ। ਜਸਟਿਸ ਐਮ.ਬੀ. ਲੋਕੁਰ ਦੀ ਅਗਵਾਈ ਵਾਲੇ ਬੈਂਚ ਨੇ ਪਟੀਸ਼ਨ ਖਾਰਜ ਕਰਦਿਆਂ ਕਿਹਾ ਕਿ ਅਜਿਹੇ ਮੁੱਦਿਆਂ ਬਾਰੇ ਫੈਸਲੇ ਸਰਕਾਰ ਨੂੰ ਹੀ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਦਾਲਤ ਦਾ ਇਹ ਕੰਮ ਨਹੀਂ ਕਿ ਸਕੂਲਾਂ ਵਿੱਚ ਕੀ ਪੜ੍ਹਾਇਆ ਜਾਣਾ ਚਾਹੀਦਾ ਹੈ ਤੇ ਕੀ ਨਹੀਂ।
Check Also
ਗੁਜਰਾਤ ਦੀ ਵਿਸਾਵਦਰ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤੀ
ਕੇਰਲ ’ਚ ਕਾਂਗਰਸ ਪਾਰਟੀ ਨੇ ਜਿੱਤ ਕੀਤੀ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਸਮੇਤ ਚਾਰ …