ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ, ਨਿਰਪੱਖ ਢੰਗ ਨਾਲ ਹੋਣਗੀਆਂ ਪੰਚਾਇਤੀ ਚੋਣਾਂ
ਮੋਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਕਰਨ ਲਈ ਸਾਰੇ ਪੰਜਾਬ ਵਿਚ ਨਵੇਂ ਸਿਰਿਓਂ ਵਾਰਡਬੰਦੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰਡ ਬੰਦੀ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਚੋਣਾਂ ਮਿੱਥੇ ਸਮੇਂ ‘ਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਾਰੀ ਪੰਚਾਇਤੀ ਚੋਣਾਂ ਵਿਚ ਔਰਤਾਂ ਲਈ 50 ਫੀਸਦੀ ਕੋਟਾ ਰਾਖਵਾਂ ਕੀਤਾ ਜਾ ਰਿਹਾ ਹੈ। ਕੈਪਟਨ ਸਰਕਾਰ ਔਰਤਾਂ ਨੂੰ ਰਾਖਵਾਂਕਰਨ ਦੇਣ ਲਈ ਵਚਨਬੱਧ ਹੈ। ਤ੍ਰਿਪਤ ਬਾਜਵਾ ਨੇ ਕਿਹਾ ਕਿ ਰੋਟੇਸ਼ਨ ਅਨੁਸਾਰ ਪੰਚ ਜਾਂ ਸਰਪੰਚ ਦੀ ਜਿਹੜੀ ਸੀਟ ਰਾਖਵੀਂ ਹੋਵੇਗੀ, ਉਸ ਵਿਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …