0.3 C
Toronto
Wednesday, December 24, 2025
spot_img
Homeਪੰਜਾਬਐਸਜੀਪੀਸੀ ਨੇ ਮੁੱਖ ਸਕੱਤਰ ਦਾ ਅਹੁਦਾ ਕੀਤਾ ਖਤਮ

ਐਸਜੀਪੀਸੀ ਨੇ ਮੁੱਖ ਸਕੱਤਰ ਦਾ ਅਹੁਦਾ ਕੀਤਾ ਖਤਮ

ਸਕੱਤਰ ਡਾ. ਰੂਪ ਸਿੰਘ ਨੂੰ ਸੌਂਪੀਆਂ ਮੁੱਖ ਸਕੱਤਰ ਦੀਆਂ ਜ਼ਿੰਮੇਵਾਰੀਆਂ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਸਥਾ ਵਿੱਚ ਸਥਾਪਤ ਕੀਤਾ ਮੁੱਖ ਸਕੱਤਰ ਦਾ ਨਵਾਂ ਅਹੁਦਾ ਖ਼ਤਮ ਕਰ ਦਿੱਤਾ ਹੈ ਅਤੇ ਮੁੱਖ ਸਕੱਤਰ ਦੀਆਂ ਜ਼ਿੰਮੇਵਾਰੀਆਂ ਤੇ ਤਾਕਤਾਂ ਸਕੱਤਰ ਡਾ. ਰੂਪ ਸਿੰਘ ਨੂੰ ਸੌਂਪ ਦਿੱਤੀਆਂ ਹਨ। ਐਸਜੀਪੀਸੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਕੱਤਰ ਡਾ. ਰੂਪ ਸਿੰਘ ਨੂੰ ਮੁੱਖ ਸਕੱਤਰ ਦੇ ਕੰਮ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਉਨ੍ਹਾਂ ਨੂੰ ਮੁੱਖ ਸਕੱਤਰ ਵਾਲੇ ਦਫਤਰ ਵਿੱਚ ਬਿਠਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਹੋਰ ਅਧਿਕਾਰੀਆਂ ਤੇ ਮੈਂਬਰਾਂ ਨੇ ਡਾ. ਰੂਪ ਸਿੰਘ ਨੂੰ ਮੁਬਾਰਕਬਾਦ ਵੀ ਦਿੱਤੀ। ਪ੍ਰੋ. ਬਡੂੰਗਰ ਵੱਲੋਂ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਵਿਦਵਤਾ ਤੇ ਕੰਮਕਾਰ ਦੇ ਤਜਰਬੇ ਨੂੰ ਮੁੱਖ ਰੱਖਦਿਆਂ ਸੌਂਪੀ ਗਈ ਹੈ। ਇਸ ਮੌਕੇ ਡਾ. ਰੂਪ ਸਿੰਘ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਚੇਤੇ ਰਹੇ ਕਿ ਮੁੱਖ ਸਕੱਤਰ ਦਾ ਅਹੁਦਾ ਹਰਚਰਨ ਸਿੰਘ ਵਲੋਂ ਅਸਤੀਫਾ ਦੇਣ ਤੋਂ ਬਾਅਦ ਖਾਲੀ ਹੋਇਆ ਸੀ।

 

RELATED ARTICLES
POPULAR POSTS