ਕੈਬਨਿਟ ਮੰਤਰੀ ਚੰਨੀ ਤੇ ਪੰਜ ਵਿਧਾਇਕਾਂ ਦੀ ਹਾਜ਼ਰੀ ਵਿਚ ਰਵਾਨਾ ਕੀਤੀਆਂ ਗੱਡੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਵਿੱਚ ਸੰਕਟ ਸਮੇਂ ਸਥਿਤੀਆਂ ਨਾਲ ਨਜਿੱਠਣ ਲਈ ਨਗਰ ਕੌਂਸਲਾਂ ਨੂੰ ਅੱਗ ਬੁਝਾਊ ਦਸਤਿਆਂ ਨਾਲ ਲੈਸ ਕਰਨ ਦੇ ਮਕਸਦ ਤਹਿਤ ਨਵਜੋਤ ਸਿੰਘ ਸਿੱਧੂ ਵੱਲੋਂ ਚੰਡੀਗੜ੍ਹ ਤੋਂ ਅੱਜ 8 ਸ਼ਹਿਰਾਂ ਨੂੰ ਨਵੀਆਂ ਫਾਇਰ ਬ੍ਰਿਗੇਡ ਗੱਡੀਆਂ ਭੇਜੀਆਂ ਗਈਆਂ। ਇਸ ਤੋਂ ਪਹਿਲਾਂ ਪਿਛਲੇ ਦਿਨੀਂ 11 ਫਾਇਰ ਬ੍ਰਿਗੇਡ ਗੱਡੀਆਂ ਵੀ ਵੱਖ-ਵੱਖ ਸ਼ਹਿਰਾਂ ਨੂੰ ਦਿੱਤੀਆਂ ਗਈਆਂ ਸਨ। ਸਿੱਧੂ ਨੇ ਚਰਨਜੀਤ ਸਿੰਘ ਚੰਨੀ, ਕੁਲਜੀਤ ਸਿੰਘ ਨਾਗਰਾ, ਹਰਮਿੰਦਰ ਸਿੰਘ ਗਿੱਲ, ਸ਼ਾਮ ਸੁੰਦਰ ਅਰੋੜਾ, ਰਾਜਿੰਦਰ ਸਿੰਘ, ਧਰਮਪਾਲ ਅਗਨੀਹੋਤਰੀ ਤੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੀ ਹਾਜ਼ਰੀ ਇਹ ਗੱਡੀਆਂ ਰਵਾਨਾ ਕੀਤੀਆਂ। ਅੱਜ ਜਿਨ੍ਹਾਂ ਨਗਰ ਕੌਂਸਲਾਂ ਨੂੰ ਇਹ ਗੱਡੀਆਂ ਦਿੱਤੀਆਂ ਗਈਆਂ ਉਨ੍ਹਾਂ ਵਿੱਚ ਹੁਸ਼ਿਆਰਪੁਰ, ਨਵਾਂਸ਼ਹਿਰ, ਸਮਾਣਾ, ਤਰਨਤਾਰਨ, ਪੱਟੀ, ਸਰਹਿੰਦ, ਜ਼ੀਰਾ ਅਤੇ ਚਮਕੌਰ ਸਾਹਿਬ ਸ਼ਾਮਲ ਹਨ। ਨਵੀਆਂ ਫਾਇਰ ਬ੍ਰਿਗੇਡ ਗੱਡੀਆਂ ਨੂੰ ਰਵਾਨਾ ਕਰਨ ਮੌਕੇ ਸਿੱਧੂ ਨੇ ਸਭ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …