ਸੀਸੀ ਟੀਵੀ ਕੈਮਰਿਆਂ ਦੀ ਮੱਦਦ ਨਾਲ ਅਗਵਾ ਕਰਨ ਵਾਲੀ ਔਰਤ ਨੂੰ ਕੀਤਾ ਗ੍ਰਿਫਤਾਰ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਏ ਇੱਕ ਜੋੜੇ ਦੀ ਢਾਈ ਸਾਲ ਦੀ ਬੱਚੀ ਨੂੰ ਅਗਵਾ ਕਰਨ ਦੇ ਜ਼ੁਰਮ ਵਿਚ ਪੁਲਿਸ ਨੇ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੀ ਗਈ ਔਰਤ ਦਾ ਨਾਮ ਰੇਸ਼ਮਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਨਾਰਾਇਣਗੜ੍ਹ ਇਲਾਕੇ ਦੀ ਰਹਿਣ ਵਾਲੀ ਪਿੰਕੀ ਨਾਮ ਦੀ ਔਰਤ ਆਪਣੇ ਪਤੀ ਤੇ ਢਾਈ ਸਾਲ ਦੀ ਬੱਚੀ ਸਮੇਤ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਈ ਸੀ। ਜਿੱਦਾਂ ਹੀ ਉਹ ਦਰਸ਼ਨ ਕਰਨ ਮਗਰੋਂ ਜੋੜਾ ਘਰ ਵਿੱਚ ਆਪਣੇ ਜੋੜੇ ਲੈਣ ਲਈ ਗਏ ਤਾਂ ਬੱਚੀ ਨੂੰ ਉੱਥੇ ਲੱਗੀਆਂ ਕੁਰਸੀਆਂ ‘ਤੇ ਬਿਠਾ ਦਿੱਤਾ। ਕੁਝ ਦੇਰ ਬਾਅਦ ਉਨ੍ਹਾਂ ਨੇ ਦੇਖਿਆ ਕਿ ਉਨ੍ਹਾਂ ਦੀ ਬੱਚੀ ਉੱਥੇ ਮੌਜੂਦ ਨਹੀਂ ਸੀ। ਬੱਚੀ ਦੇ ਮਾਪਿਆਂ ਵੱਲੋਂ ਤੁਰੰਤ ਉੱਥੋਂ ਦੇ ਪ੍ਰਬੰਧਕਾਂ ਤੇ ਪੁਲਿਸ ਨੂੰ ਸੂਚਿਤ ਕੀਤਾ । ਪੁਲਿਸ ਨੇ ਹਰਿਮੰਦਰ ਸਾਹਿਬ ਵਿਖੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਦੇਖਿਆ ਕਿ ਬੱਚੀ ਨੂੰ ਇੱਕ ਔਰਤ ਆਪਣੇ ਨਾਲ ਲਿਜਾ ਰਹੀ ਸੀ। ਪੁਲਿਸ ਨੇ ਬੱਚੀ ਨੂੰ ਲੈ ਕੇ ਜਾਣ ਵਾਲੀ ਔਰਤ ਰੇਸ਼ਮਾ ਨੂੰ ਗ੍ਰਿਫਤਾਰ ਕਰ ਲਿਆ ਅਤੇ ਅਦਾਲਤ ਵਿਚ ਪੇਸ਼ ਕੀਤਾ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …