ਮਾਰੇ ਗਏ ਤਿੰਨਾਂ ਅੱਤਵਾਦੀਆਂ ਦਾ ਸਬੰਧ ਅਲਕਾਇਦਾ ਨਾਲ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚ ਪੁਲਵਾਮਾ ਜ਼ਿਲ੍ਹੇ ਵਿਚ ਸਥਿਤ ਤਰਾਲ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਉਥੇ ਅਜੇ ਤੱਕ ਦੋ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸ਼ੱਕ ਵਿਚ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰਾ ਪਾਇਆ ਹੋਇਆ ਹੈ। ਪੂਰੇ ਪੁਲਵਾਮਾ ਜ਼ਿਲ੍ਹੇ ਵਿਚ ਇੰਟਰਨੈਟ ਕੁਨੈਕਸ਼ਨ ਵੀ ਕੱਟ ਦਿੱਤਾ ਗਿਆ ਹੈ। ਮੁਕਾਬਲੇ ਵਿਚ ਮਾਰੇ ਗਏ ਤਿੰਨੋਂ ਅੱਤਵਾਦੀ ਅਲਕਾਇਦਾ ਦੇ ਏਰੀਆ ਕਮਾਂਡਰ ਜਾਕਿਰ ਮੂਸਾ ਦੇ ਕੋਰ ਗਰੁੱਪ ਵਿਚ ਸ਼ਾਮਲ ਸਨ। ਸੁਰੱਖਿਆ ਬਲਾਂ ਨੂੰ ਤਰਾਲ ਦੇ ਗੁਲਾਬ ਬਾਗ ਇਲਾਕੇ ਵਿਚ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਫੌਜ ਅਤੇ ਸੀਆਰਪੀਐਫ ਨੇ ਸਾਂਝੇ ਤੌਰ ‘ਤੇ ਅਪਰੇਸ਼ਨ ਚਲਾਇਆ। ਅੱਤਵਾਦੀਆਂ ਨੇ ਆਪਣੇ ਆਪ ਨੂੰ ਘਿਰੇ ਦੇਖ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਦੇ ਜਵਾਬ ਵਿਚ ਸੁਰੱਖਿਆ ਬਲਾਂ ਨੇ ਇਨ੍ਹਾਂ ਤਿੰਨਾਂ ਅੱਤਵਾਦੀਆਂ ਨੂੰ ਮਾਰ ਮੁਕਾਇਆ। ਵਾਰਦਾਤ ਵਾਲੀ ਥਾਂ ਤੋਂ ਗੋਲੀ ਸਿੱਕਾ ਵੀ ਬਰਾਮਦ ਹੋਇਆ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …