19.2 C
Toronto
Tuesday, October 7, 2025
spot_img
Homeਪੰਜਾਬਅਜਨਾਲਾ ਨੇੜੇ ਗੁਰੂ ਗ੍ਰੰਥ ਸਾਹਿਬ ਦੀ ਫਿਰ ਹੋਈ ਬੇਅਦਬੀ

ਅਜਨਾਲਾ ਨੇੜੇ ਗੁਰੂ ਗ੍ਰੰਥ ਸਾਹਿਬ ਦੀ ਫਿਰ ਹੋਈ ਬੇਅਦਬੀ

ਮੁਲਜ਼ਮ ਗ੍ਰਿਫਤਾਰ, ਪੁਲਿਸ ਕਰ ਰਹੀ ਹੈ ਪੁੱਛਗਿੱਛ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਰਾਮਦਾਸ ਪੁਲਿਸ ਥਾਣੇ ਦੇ ਪਿੰਡ ਤਲਵੰਡੀ ਭੰਗਵਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਬੇਅਦਬੀ ਕਰਨ ਵਾਲੇ ਮੁਲਜ਼ਮ ਬਾਰੇ ਪਤਾ ਲਾਉਣ ਮਗਰੋਂ ਉਸ ਨੂੰ ਕਾਬੂ ਕਰ ਲਿਆ ਗਿਆ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਤਲਵੰਡੀ ਭੰਗਵਾਂ ਵਿੱਚ ਗੁਰਦਵਾਰਾ ਸਾਹਿਬ ਵਿਖੇ ਗ੍ਰੰਥੀ ਦੀ ਸੇਵਾ ਨਿਭਾਅ ਰਹੇ ਭੁਪਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਕੱਲ੍ਹ ਸੁੱਖਆਸਨ ਵੇਲੇ ਦੇਖਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ 12 ਅੰਗ ਫਟੇ ਹੋਏ ਸਨ। ਇਸ ਤੋਂ ਬਾਅਦ ਤੁਰੰਤ ਮਾਮਲੇ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਗੁਰਦਵਾਰੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਤੋਂ ਪਤਾ ਲਾਇਆ ਕਿ ਇੱਕ ਨੌਜਵਾਨ ਵੱਲੋਂ ਗੁਰਦਆਰੇ ਅੰਦਰ ਦਾਖਲ ਹੋ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ। ਬੇਅਦਬੀ ਕਰਨ ਵਾਲੇ ਨੌਜਵਾਨ ਦੀ ਪਛਾਣ ਉਸੇ ਪਿੰਡ ਦੇ ਰਣਜੀਤ ਮਸੀਹ ਵਜੋਂ ਹੋਈ ਹੈ। ਪੁਲਿਸ ਰਣਜੀਤ ਮਸੀਹ ਕੋਲੋਂ ਪੁੱਛਗਿੱਛ ਕਰ ਰਹੀ ਹੈ।

RELATED ARTICLES
POPULAR POSTS