24.3 C
Toronto
Wednesday, August 19, 2026
spot_img
Homeਹਫ਼ਤਾਵਾਰੀ ਫੇਰੀਕੇਂਦਰ ਸਰਕਾਰ ਦਾ ਪੰਜਾਬ ਤੇ ਪੰਜਾਬੀਅਤ ਵਿਰੋਧੀ ਚਿਹਰਾ ਆਇਆ ਸਾਹਮਣੇ

ਕੇਂਦਰ ਸਰਕਾਰ ਦਾ ਪੰਜਾਬ ਤੇ ਪੰਜਾਬੀਅਤ ਵਿਰੋਧੀ ਚਿਹਰਾ ਆਇਆ ਸਾਹਮਣੇ

‘ਭਾਰਤ ਛੱਡੋ ਅੰਦੋਲਨ’ ਦੀ 75ਵੀਂ ਵਰ੍ਹੇਗੰਢ ‘ਤੇ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਨਹੀਂ ਦਿੱਤਾ ਬੋਲਣ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਇਕ ਵਾਰ ਫਿਰ ਪੰਜਾਬ ਅਤੇ ਪੰਜਾਬੀਅਤ ਵਿਰੋਧੀ ਚਿਹਰਾ ਉਸ ਸਮੇਂ ਸਾਹਮਣੇ ਆ ਗਿਆ ਜਦੋਂ ‘ਭਾਰਤ ਛੱਡੋ ਅੰਦੋਲਨ’ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਦੇ ਕਿਸੇ ਵੀ ਸੰਸਦ ਮੈਂਬਰ ਨੂੰ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਦੇਸ਼ ਦੀ ਆਜ਼ਾਦੀ ਵਿਚ ਅਤੇ ਫੌਜੀ ਜੰਗਾਂ ਵਿਚ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬੀਆਂ ਦੇ ਬਲੀਦਾਨ ਨੂੰ ਭੁਲਾਉਂਦਿਆਂ ਸਮਾਗਮ ਦੌਰਾਨ ਇਹ ਕਹਿ ਕੇ ਜਿਸ ਪਾਰਟੀ ਦੇ ਘੱਟੋ-ਘੱਟ ਛੇ ਐਮ.ਪੀ. ਹੋਣਗੇ, ਉਨ੍ਹਾਂ ਨੂੰ ਹੀ ਬੋਲਣ ਦਾ ਮੌਕਾ ਮਿਲੇਗਾ, ਪੰਜਾਬ ਦੇ ਕਿਸੇ ਵੀ ਪਾਰਟੀ ਦੇ ਸੰਸਦ ਮੈਂਬਰ ਨੂੰ ਬੋਲਣ ਲਈ ਸਮਾਂ ਨਹੀਂ ਦਿੱਤਾ ਗਿਆ। ਇਸ ਗੱਲ ਨੂੰ ਲੈ ਕੇ ਪੰਜਾਬ ਵਾਸੀਆਂ ਵਿਚ ਤਾਂ ਰੋਸ ਹੈ ਪਰ ਸੰਸਦ ਮੈਂਬਰਾਂ ਦਾ ਵੀ ਰਾਜਨੀਤਿਕ ਹਿਤਾਂ ਤੋਂ ਭਰਿਆ ਰੂਪ ਵੇਖਣ ਨੂੰ ਮਿਲਿਆ, ਜਿਨ੍ਹਾਂ ਇਸ ਮਾਮਲੇ ‘ਤੇ ਰੱਤਾ ਭਰ ਵੀ ਖੁੱਲ੍ਹ ਕੇ ਵਿਰੋਧ ਨਹੀਂ ਕੀਤਾ।

RELATED ARTICLES
POPULAR POSTS