ਮਹਾਰਾਜਾ ਦਲੀਪ ਸਿੰਘ ਨੂੰ ਕਮਜ਼ੋਰ ਕਿਰਦਾਰ ਵਜੋਂ ਪੇਸ਼ ਕੀਤਾ ਗਿਆ
ਅੰਮ੍ਰਿਤਸਰ : ਮਹਾਰਾਜਾ ਦਲੀਪ ਸਿੰਘ ਦੇ ਜੀਵਨ ‘ਤੇ ਬਣਾਈ ਗਈ ਫਿਲਮ ‘ਬਲੈਕ ਪ੍ਰਿੰਸ’ ਉਸ ਵੇਲੇ ਵਿਵਾਦਾਂ ਵਿੱਚ ਘਿਰ ਗਈ ਜਦੋਂ ਇਸ ਖ਼ਿਲਾਫ਼ ਦਿੱਲੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸ਼ਿਕਾਇਤਕਰਤਾ ਧਿਰ ਵੱਲੋਂ ਦੋਸ਼ ਲਾਇਆ ਗਿਆ ਕਿ ਫਿਲਮ ਵਿੱਚ ਤੱਥਾਂ ਤੇ ਇਤਿਹਾਸ ਨੂੰ ਤੋੜ-ਮਰੋੜ ਕੇ ਅਤੇ ਮਹਾਰਾਜਾ ਦਲੀਪ ਸਿੰਘ ਨੂੰ ਕਮਜ਼ੋਰ ਕਿਰਦਾਰ ਵਜੋਂ ਪੇਸ਼ ਕੀਤਾ ਗਿਆ ਹੈ। ਇਹ ਫਿਲਮ ਹਾਲ ਹੀ ਵਿੱਚ ਰਿਲੀਜ਼ ਹੋਈ ਹੈ। ਇਹ ਪਟੀਸ਼ਨ ਦਮਨਜੀਤ ਸਿੰਘ ਸੰਧਾਵਾਲੀਆ ਵੱਲੋਂ ਆਪਣੇ ਵਕੀਲ ਰਕੇਸ਼ ਮੰਝਾਲ, ਅਨੂ ਮਹਿਤਾ ਤੇ ਹੋਰਨਾਂ ਰਾਹੀਂ ਦਾਇਰ ਕੀਤੀ ਗਈ ਹੈ।
ਦਮਨਜੀਤ ਸਿੰਘ ਮਹਾਰਾਜਾ ਰਣਜੀਤ ਸਿੰਘ ਦੀ ਵੰਸ਼ ਨਾਲ ਸਬੰਧਤ ਹੋਣ ਦਾ ਦਾਅਵਾ ਕਰਦੇ ਹਨ। ਉਨ੍ਹਾਂ ਆਖਿਆ ਕਿ ਹਾਈਕੋਰਟ ਨੇ ਇਸ ਪਟੀਸ਼ਨ ਨੂੰ ਮਨਜ਼ੂਰ ਕਰਦਿਆਂ ਫਿਲਮ ਦੇ ਨਿਰਮਾਤਾ ਬ੍ਰਿਲਸਟਿਨ ਐਂਟਰਟੇਨਮੈਂਟ ਪਾਰਟਨਰ ਤੇ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ ਰਾਹੀਂ ਇਨ੍ਹਾਂ ਨੂੰ ਚਾਰ ਹਫ਼ਤਿਆਂ ‘ਚ ਇਨ੍ਹਾਂ ਦੋਸ਼ਾਂ ਸਬੰਧੀ ਆਪਣਾ ਪੱਖ ਰੱਖਣ ਲਈ ਆਖਿਆ ਗਿਆ ਹੈ।
ਪਟੀਸ਼ਨ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਫਿਲਮ ਨਿਰਮਾਤਾ ਟੀਮ ਵੱਲੋਂ ਵਿਸ਼ਵਾਸਘਾਤ ਕੀਤਾ ਗਿਆ ਹੈ, ਫਿਲਮ ਵਿੱਚ ਇਤਿਹਾਸਕ ਤੱਥ ਤੋੜ-ਮਰੋੜ ਕੇ ਪੇਸ਼ ਕੀਤੇ ਗਏ ਹਨ ਤੇ ਮਹਾਰਾਜਾ ਦਲੀਪ ਸਿੰਘ ਨੂੰ ਕਮਜ਼ੋਰ ਇਨਸਾਨ ਦਿਖਾਇਆ ਗਿਆ ਹੈ।ਇਸ ਸਬੰਧੀ ਦਮਨਦੀਪ ਸਿੰਘ ਨੇ ਆਖਿਆ ਕਿ ਫਿਲਮ ਦੀ ਟੀਮ ਉਨ੍ਹਾਂ ਨਾਲ ਦਸੰਬਰ 2014 ਤੋਂ ਜੁੜੀ ਹੋਈ ਹੈ। ਇਸ ਦੌਰਾਨ ਉਨ੍ਹਾਂ ਨੇ ਮਹਾਰਾਜਾ ਦਲੀਪ ਸਿੰਘ ਦੇ ਪਰਿਵਾਰ ਅਤੇ ਜੀਵਨ ਸਬੰਧੀ ਕਈ ਵਿਸ਼ੇਸ਼ ਜਾਣਕਾਰੀਆਂ ਟੀਮ ਨੂੰ ਮੁਹੱਈਆ ਕੀਤੀਆਂ ਹਨ ਪਰ ਫਿਲਮ ਵਿੱਚ ਇਨ੍ਹਾਂ ਤੱਥਾਂ ਨੂੰ ਇਤਿਹਾਸਕ ਪੱਖ ਤੋਂ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …