4.5 C
Toronto
Saturday, November 1, 2025
spot_img
Homeਪੰਜਾਬਬਾਬਾ ਬਕਾਲਾ 'ਚ ਰੱਖੜ ਪੁੰਨਿਆ ਮੌਕੇ ਸਿਆਸੀ ਕਾਨਫਰੰਸਾਂ 'ਚ ਦੂਸ਼ਣਬਾਜ਼ੀ

ਬਾਬਾ ਬਕਾਲਾ ‘ਚ ਰੱਖੜ ਪੁੰਨਿਆ ਮੌਕੇ ਸਿਆਸੀ ਕਾਨਫਰੰਸਾਂ ‘ਚ ਦੂਸ਼ਣਬਾਜ਼ੀ

ਜਬਰ ਕਰਨ ਵਾਲੇ ਹੀ ‘ਜਬਰ ਵਿਰੋਧੀ’ ਰੈਲੀਆਂ ਕਰਨ ਲੱਗੇ : ਸਿੱਧੂ
ਰਈਆ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਵੱਲੋਂ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ਕਾਨਫ਼ਰੰਸ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਸਮੇਤ ਸਿਖ਼ਰਲੀ ਲੀਡਰਸ਼ਿਪ ਨਹੀਂ ਪੁੱਜੀ। ਮੁੱਖ ਮੰਤਰੀ ਨੇ ਇਸ ਰੈਲੀ ਵਿਚ ਆਉਣਾ ਸੀ ਪਰ ਦਿੱਲੀ ਵਿਚ ਮੌਸਮ ਖ਼ਰਾਬ ਹੋਣ ਕਾਰਨ ਉਨ੍ਹਾਂ ਦਾ ਹੈਲੀਕਾਪਟਰ ਉਡਾਣ ਨਹੀਂ ਭਰ ਸਕਿਆ।
ਕਾਂਗਰਸ ਦੇ ਬਹੁਤੇ ਨੇਤਾਵਾਂ ਨੇ ਲੋਕਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਵਿਚ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਮਸੰਦਾਂ ਨੂੰ ਬਾਹਰ ਕੱਢਣ ਦਾ ਸੱਦਾ ਦਿੱਤਾ। ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ, ‘ਮੈਂ ਅਕਾਲੀ ਦਲ ਦੇ ਭ੍ਰਿਸ਼ਟ ਨੇਤਾਵਾਂ ਨੂੰ ਵੱਟੇ-ਵੱਟ ਭਜਾਵਾਂਗਾ। ‘ਰਾਜ ਨਹੀਂ ਸੇਵਾ’ ਦਾ ਹੋਕਾ ਦੇਣ ਵਾਲੇ ਇਹ ਆਗੂ ਲੋਕਾਂ ਦੀ ਸੇਵਾ ਝੂਠੇ ਕੇਸ ਪਾ ਕੇ ਕਰਦੇ ਸਨ ਅਤੇ ਮੇਵਾ ਆਪ ਖਾਂਦੇ ਰਹੇ ਹਨ।
ਜਬਰ ਵਿਰੋਧੀ ਲਹਿਰ ਦੇ ਨਾਂ ਹੇਠ ਰੈਲੀਆਂ ਕਰਨ ਵਾਲੇ ਅਕਾਲੀ ਨੇਤਾ ਭੁੱਲ ਗਏ ਹਨ ਕਿ ਇਨ੍ਹਾਂ ਦੇ ਰਾਜ ਵਿਚ ਲੋਕਾਂ ਨੂੰ ਡਾਂਗਾਂ ਤੇ ਗੋਲੀਆਂ ਨਾਲ ਭੁੰਨਿਆ ਗਿਆ ਅਤੇ ਕੁੜੀਆਂ ਨੂੰ ਬੇਆਬਰੂ ਕੀਤਾ ਗਿਆ।’
ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਪੰਜਾਬ ਵਾਸੀਆਂ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ ਚਾੜ੍ਹ ਦਿੱਤਾ ਹੈ। ਇਨ੍ਹਾਂ ਨੇ ਲੋਕਾਂ ਕੋਲੋਂ ਟਰਾਂਸਪੋਰਟ ਅਤੇ ਕੇਬਲ ਦਾ ਕੰਮ ਖੋਹ ਲਿਆ ਅਤੇ ਰਾਜ ਦੀ ਜਨਤਕ ਟਰਾਂਸਪੋਰਟ ਨੂੰ 500 ਕਰੋੜ ਦਾ ਕਰਜ਼ਾਈ ਕਰ ਦਿੱਤਾ। ਉਨ੍ਹਾਂ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸਖ਼ਤ ਨੁਕਤਾਚੀਨੀ ਕੀਤੀ। ਸਿੱਧੂ ਨੇ ਸਾਬਕਾ ਵਿਧਾਇਕ ਜਸਬੀਰ ਸਿੰਘ ਡਿੰਪਾ ਦੀ ਮੰਗ ‘ਤੇ ਬਾਬਾ ਬਕਾਲਾ ਸਾਹਿਬ ਨੂੰ ਨਗਰ ਪੰਚਾਇਤ ਬਣਾਉਣ ਅਤੇ ਇਥੇ ਪੋਲੀਟੈਕਨਿਕ ਕਾਲਜ ਖੋਲ੍ਹਣ ਦਾ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ। ਉਨ੍ਹਾਂ ਨੇ ਬਾਬਾ ਬਕਾਲਾ ਸਾਹਿਬ ਦੇ ਵਿਕਾਸ ਲਈ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਤੁਸੀਂ ਕਾਂਗਰਸ ‘ਤੇ ਭਰੋਸਾ ਕੀਤਾ ਹੈ ਅਤੇ ਤੁਹਾਨੂੰ ਨਿਰਾਸ਼ਾ ਨਹੀਂ ਹੋਵੇਗੀ। ਹਰ ਵਾਅਦਾ ਪੂਰਾ ਕੀਤਾ ਜਾਵੇਗਾ।
ਸੁਖਬੀਰ ਬਾਦਲ ਵਲੋਂ ਧੱਕੇਸ਼ਾਹੀਆਂ ਖਿਲਾਫ ਡਟਣ ਦਾ ਸੱਦਾ
ਬਾਬਾ ਬਕਾਲਾ : ਰੱਖੜ ਪੁੰਨਿਆ ਮੌਕੇ ਇਥੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਚੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਗੈਰਹਾਜ਼ਰ ਰਹੇ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪਾਰਟੀ ਵਰਕਰਾਂ ਖ਼ਿਲਾਫ਼ ਦਰਜ ਕੀਤੇ ਜਾ ਰਹੇ ਝੂਠੇ ਕੇਸਾਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਜਾਵੇਗੀ ਅਤੇ ਸੀਬੀਆਈ ਜਾਂਚ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਖ਼ਿਲਾਫ਼ ਝੂਠੇ ਕੇਸ ਦਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਸਮੇਤ ਝੂਠੇ ਕੇਸ ਦਰਜ ਕਰਾਉਣ ਵਾਲਿਆਂ ਨੂੰ ਵੀ ਕਾਨੂੰਨੀ ਕਟਹਿਰੇ ਵਿਚ ਖੜ੍ਹਾ ਕੀਤਾ ਜਾਵੇਗਾ। ਉਨ੍ਹਾਂ ਨੇ ਅਕਾਲੀ ਵਰਕਰਾਂ ਨੂੰ ਕਾਂਗਰਸ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਡਟਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਝੂਠੇ ਕੇਸ ਵਿਚ ਫਸਾਇਆ ਜਾਂਦਾ ਹੈ ਤਾਂ ਥਾਣੇ ਦਾ ਘਿਰਾਓ ਕੀਤਾ ਜਾਵੇ ਅਤੇ ਲੋੜ ਪੈਣ ‘ਤੇ ਉਹ ਖ਼ੁਦ ਵੀ ਧਰਨਿਆਂ ਵਿਚ ਸ਼ਾਮਲ ਹੋਣਗੇ।
ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਕੇਂਦਰ ‘ਤੇ ਤੋੜਾ ਝਾੜ ਕੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਤੋਂ ਭੱਜ ਰਹੀ ਹੈ। ਕਾਂਗਰਸ ਨੇ ਕਿਸਾਨਾਂ ਦਾ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਇਸ ਵਾਸਤੇ ਬਜਟ ਵਿਚ ਮਹਿਜ਼ 1500 ਕਰੋੜ ਰੁਪਏ ਹੀ ਰੱਖੇ ਹਨ। ਉਨ੍ਹਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪੁੱਛਿਆ ਕਿ ਉਹ ਅਕਾਲੀ ਸਰਕਾਰ ਵੇਲੇ ਵੀ ਚਾਰ ਸਾਲ ਵਿੱਤ ਮੰਤਰੀ ਰਹੇ ਸਨ ਅਤੇ ਉਨ੍ਹਾਂ ਨੂੰ ਸੂਬੇ ਦੀ ਵਿੱਤੀ ਹਾਲਤ ਭਲੀ ਭਾਂਤ ਪਤਾ ਸੀ ਪਰ ਫਿਰ ਵੀ ਉਨ੍ਹਾਂ ਨੇ ਕਰਜ਼ਾ ਮੁਆਫੀ ਵਾਲੇ ‘ਲਾਰੇ’ ਨੂੰ ਹੁੰਗਾਰਾ ਭਰਿਆ। ਇਸ ਦੇ ਸਿੱਟੇ ਵਜੋਂ ਕੈਪਟਨ ਸਰਕਾਰ ਦੇ ਡੇਢ ਸੌ ਦਿਨਾਂ ਦੇ ਕਾਰਜਕਾਲ ਦੌਰਾਨ 200 ਕਿਸਾਨ ਖ਼ੁਦਕੁਸ਼ੀ ਕਰ ਗਏ ਹਨ। ਬਾਦਲ ਨੇ ਕਿਹਾ ਕਿ ਇਸ ਵੇਲੇ ਰੇਤਾ ਪਿਛਲੀ ਸਰਕਾਰ ਨਾਲੋਂ ਛੇ ਗੁਣਾ ਵੱਧ ਕੀਮਤ ‘ਤੇ ਵਿਕ ਰਿਹਾ ਹੈ।
ਮਜੀਠੀਆ ਵੱਲੋਂ ਸਿੱਧੂ ਤੇ ਮਨਪ੍ਰੀਤ ‘ਬੰਟੀ-ਬਬਲੀ’ ਦੀ ਜੋੜੀ ਕਰਾਰ
ਬਾਬਾ ਬਕਾਲਾ : ਬਿਕਰਮ ਸਿੰਘ ਮਜੀਠੀਆ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ‘ਬੰਟੀ-ਬਬਲੀ’ ਦੀ ਜੋੜੀ ਕਰਾਰ ਦਿੱਤਾ। ਸਿੱਧੂ ਦਾ ਨਾਂ ਲਏ ਬਿਨਾਂ ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਮੁੰਨੀ ਬਾਈ ਨਾਲੋਂ ਵਧੇਰੇ ਬਦਨਾਮ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ‘ਨਾ ਸਰਦਾਰ ਤੇ ਨਾ ਅਸਰਦਾਰ’ ਦੱਸਣ ਵਾਲਾ ਅੱਜ ਕਾਂਗਰਸ ਵਿਚ ਬੈਠਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਮਾਂ ਪਾਰਟੀ ਦਾ ਨਹੀਂ ਬਣਿਆ, ਉਹ ਕਾਂਗਰਸ ਦਾ ਵੀ ਨਹੀਂ ਬਣੇਗਾ।
ਕਾਂਗਰਸ ਦੇ ਰਾਜ ‘ਚ ਕਿਸਾਨ ਖੁਦਕੁਸ਼ੀਆਂ ਵਧੀਆਂ: ਭਗਵੰਤ ਮਾਨ
ਖਹਿਰਾ ਨੇ ਕਿਹਾ, ਕਿਸਾਨਾਂ ਨੂੰ ਬਚਾਉਣ ਲਈ ਪਰਵਾਸੀ ਵੀਰ ਅੱਗੇ ਆਉਣ
ਰਈਆ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਬੱਸਾਂ ਤੇ ਰੇਤ ਦੀਆਂ ਖੱਡਾਂ ਵਿਚ ਪਹਿਲਾਂ ਵਾਲੀ ਲੁੱਟ ਜਾਰੀ ਹੈ ਅਤੇ ਲੁੱਟਣ ਵਾਲਿਆਂ ਦੀਆਂ ਮਹਿਜ਼ ਪੱਗਾਂ ਦੇ ਰੰਗ ਹੀ ਬਦਲੇ ਹਨ। ਬਾਬਾ ਬਕਾਲਾ ਸਾਹਿਬ ਵਿਚ ਰੈਲੀ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੱਤਾ ਵਿਚ ਆਉਣ ਬਾਅਦ ਕਿਸਾਨ ਖ਼ੁਦਕੁਸ਼ੀਆਂ ਵਿਚ ਵਾਧਾ ਹੋਇਆ ਹੈ। ਬੇਰੁਜ਼ਗਾਰ ਅਧਿਆਪਕ ਧਰਨਿਆਂ ‘ਤੇ ਬੈਠੇ ਹਨ। ਪੰਦਰਾਂ ਹਜ਼ਾਰ ਦੇ ਕਰੀਬ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ ਪਰ ਪੰਜਾਬ ਸਰਕਾਰ ਟੀਈਟੀ ਪਾਸ ਅਧਿਆਪਕਾਂ ਨੂੰ ਭਰਤੀ ਕਰਨ ਦੀ ਬਜਾਏ ਟੈਂਕੀਆਂ ‘ਤੇ ਚੜ੍ਹਨ ਲਈ ਮਜਬੂਰ ਕਰ ਰਹੀ ਹੈ।
ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਦਮਦਮਾ ਸਾਹਿਬ ਵਿਖੇ ਗੁਟਕਾ ਫੜਕੇ ਸਹੁੰ ਚੁੱਕੀ ਸੀ ਕਿ ਸੱਤਾ ਵਿਚ ਆਉਣ ‘ਤੇ ਇੱਕ ਮਹੀਨੇ ਅੰਦਰ ਨਸ਼ਾ ਖ਼ਤਮ ਕੀਤਾ ਜਾਵੇਗਾ ਪਰ ਪੰਜ ਮਹੀਨੇ ਬੀਤਣ ਬਾਅਦ ਵੀ ਪਿੰਡਾਂ ਵਿਚ ਨਸ਼ੇ ਵਿਕ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਮੁੱਖ ਮੰਤਰੀ ਬਣਨ ਬਾਅਦ ਅਜੇ ਤੱਕ ਸਿਰਫ਼ ਇੱਕ ਦਿਨ ਲੋਕਾਂ ਵਿੱਚ ਵਿਚਰੇ ਹਨ ਜਿਸ ਕਾਰਨ ਕਾਂਗਰਸ ਬਿਨਾ ਡਰਾਈਵਰ ਗੱਡੀ ਵਾਂਗ ਚੱਲ ਰਹੀ ਹੈ। ਉਨ੍ਹਾਂ ਨੇ ਬਾਦਲਾਂ ਤੇ ਕੈਪਟਨ ਅਮਰਿੰਦਰ ਦੇ ਰਲੇ ਹੋਣ ਦੇ ਦੋਸ਼ ਲਾਏ। ਉਨ੍ਹਾਂ ਨੇ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ ਮਾਝੇ ਦੇ ਲੋਕਾਂ ਨੂੰ ਹੁਣੇ ਤੋਂ ਤਿਆਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕੇ ਇਹ ਸੀਟ ਆਮ ਆਦਮੀ ਪਾਰਟੀ ਜਿੱਤੇਗੀ।
ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ, ‘ਗੁਰੂ ਤੇਗ ਬਹਾਦਰ ਸਾਹਿਬ ਨੇ ਜ਼ੁਲਮ ਤੇ ਅੱਤਿਆਚਾਰ ਦੇ ਖ਼ਾਤਮੇ ਲਈ ਸ਼ਹਾਦਤ ਦਿੱਤੀ ਸੀ ਪਰ ਅੱਜ ਉਸ ਧਰਤੀ ‘ਤੇ ਸਾਡੇ ਧਰਮ ਦੇ ਠੇਕੇਦਾਰਾਂ ਵੱਲੋਂ ਲੋਕਾਂ ਨੂੰ ਜਾਤਾਂ ਤੇ ਧਰਮਾਂ ਦੇ ਆਧਾਰ ‘ਤੇ ਵੰਡ ਕੇ ਲੜਾਇਆ ਜਾ ਰਿਹਾ ਹੈ। ਪੰਜਾਬ ਵਿੱਚ ਕਿਸਾਨਾਂ ਨੂੰ ਬਚਾਉਣ ਲਈ ਸਰਕਾਰ ਅੱਗੇ ਨਹੀਂ ਆ ਰਹੀ।’ ਉਨ੍ਹਾਂ ਨੇ ਪਰਵਾਸੀ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਬਚਾਉਣ ਲਈ ਅੱਗੇ ਆਉਣ। ਉਨ੍ਹਾਂ ਸੁਖਬੀਰ ਬਾਦਲ ਦੀ ਜਬਰ ਵਿਰੋਧੀ ਲਹਿਰ ਬਾਰੇ ਕਿਹਾ ਕਿ ਬਾਦਲਾਂ ਦੇ ਰਾਜ ਵਿਚ ਉਨ੍ਹਾਂ ਵਿਰੁੱਧ 10 ਝੂਠੇ ਕੇਸ ਦਰਜ ਕੀਤੇ ਗਏ, ਜੋ ਪੰਜਾਬ ਹਰਿਆਣਾ ਹਾਈ ਕੋਰਟ ਵਿਚੋਂ ਰੱਦ ਹੋ ਚੁੱਕੇ ਹਨ। ਲੋਕ ਸਭਾ ਮੈਂਬਰ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੰਤਰੀ ਸਿਰਫ਼ ਆਪਣੇ ਹਿੱਤਾਂ ਲਈ ਲੜ ਰਹੇ ਹਨ ਅਤੇ ਕੇਂਦਰ ਵਿਚ ਮੋਦੀ ਸਰਕਾਰ ਸਰਮਾਏਦਾਰਾਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ।

ਕੈਪਟਨ ਅਮਰਿੰਦਰ ਨੇ ਅਕਾਲੀਆਂ ਤੇ ਮਜੀਠੀਆ ਨੂੰ ਲਿਆ ਲੰਮੇ ਹੱਥੀਂ
ਕਿਹਾ ਮਜੀਠੀਆ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਆਵੇਗਾ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਅਕਾਲੀ ਦਲ ਤੇ ਖਾਸਕਰ ਬਿਕਰਮ ਸਿੰਘ ਮਜੀਠੀਆ ‘ਤੇ ਜੰਮ ਕੇ ਵਰ੍ਹੇ । ਕੈਪਟਨ ਨੇ ਕਿਹਾ ਹੈ ਕਿ ਅਕਾਲੀਆਂ ਦੇ ਕਹਿਣ ‘ਤੇ ਕਿਸੇ ਵੀ ਐਸ.ਐਚ.ਓ. ਜਾਂ ਪੁਲਿਸ ਅਫਸਰ ਨੂੰ ਨਹੀਂ ਬਦਲਿਆ ਜਾਏਗਾ। ਕੈਪਟਨ ਨੇ ਮਜੀਠੀਆ ਦੀ ਡੀ.ਜੀ.ਪੀ. ਨਾਲ ਮੀਟਿੰਗ ਨੂੰ ਅਕਾਲੀ ਸਰਕਾਰ ਦੌਰਾਨ ਝੂਠੇ ਪਰਚੇ ਦਰਜ ਕਰਨ ਵਿੱਚ ਉਸ ਦੀ ਸ਼ਮੂਲੀਅਤ ਦਾ ਭਾਂਡਾ ਭੱਜਣ ਦੇ ਡਰੋਂ ਧਿਆਨ ਹਟਾਉਣ ਦਾ ਕੋਝਾ ਯਤਨ ਕਰਾਰ ਦਿੱਤਾ ਹੈ।ਮੁੱਖ ਮੰਤਰੀ ਨੇ ਆਖਿਆ ਕਿ ਝੂਠੇ ਪੁਲਿਸ ਮਾਮਲਿਆਂ ਦੀ ਜਾਂਚ ਕਰ ਰਹੇ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਆੳਣ ‘ਤੇ ਮਜੀਠੀਆ ਨੂੰ ਆਪਣਾ ਅਸਲ ਚਿਹਰਾ ਨੰਗਾ ਹੋ ਜਾਣ ਦਾ ਡਰ ਸਤਾ ਰਿਹਾ ਹੈ। ਕਿਉਂਕਿ ਉਸ ਦੇ ਆਪਣੇ ਹਲਕੇ ਵਿੱਚ ਅਜਿਹੇ ਮਾਮਲਿਆਂ ਦੀ ਗਿਣਤੀ ਕਿਤੇ ਵੱਧ ਹੈ। ਕੈਪਟਨ ਨੇ ਕਿਹਾ ਕਿ ਮਜੀਠੀਆ ਭਲੀਭਾਂਤ ਜਾਣੂ ਹੈ ਕਿ ਅਕਾਲੀਆਂ ਦੇ ਜਾਬਰ ਰਾਜ ਵਿੱਚ ਸਭ ਤੋਂ ਵੱਧ ਝੂਠੇ ਪੁਲਿਸ ਮਾਮਲੇ ਉਸ ਦੇ ਹੁਕਮਾਂ ‘ਤੇ ਦਰਜ ਹੋਏ ਹਨ।

RELATED ARTICLES
POPULAR POSTS