ਬਿਨਾ ਪ੍ਰਦੂਸ਼ਣ ਕੰਟਰੋਲ ਪ੍ਰਮਾਣ ਪੱਤਰ ਤੋਂ ਗੱਡੀਆਂ ਦਾ ਬੀਮਾ ਨਾ ਨਵਿਆਇਆ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਦੂਸ਼ਣ ‘ਤੇ ਕੰਟਰੋਲ ਕਰਨ ਲਈ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਬਿਨਾ ਪ੍ਰਦੂਸ਼ਣ ਕੰਟਰੋਲ ਪ੍ਰਮਾਣ ਪੱਤਰ ਤੋਂ ਗੱਡੀਆਂ ਦਾ ਬੀਮਾ ਨਾ ਨਵਿਆਇਆ ਜਾਵੇ। ਇਹ ਜਾਣਕਾਰੀ ਇਸ ਮਾਮਲੇ ‘ਤੇ ਅਦਾਲਤ ਦੀ ਮਦਦ ਕਰ ਰਹੀ ਵਾਤਾਵਰਣ ਸੁਧਾਰਕ ਸੁਨੀਤਾ ਨਰਾਇਣ ਨੇ ਗੱਲਬਾਤ ਕਰਦਿਆਂ ਦੱਸੀ।
ਉਨ੍ਹਾਂ ਦੱਸਿਆ ਕਿ ਅਦਾਲਤ ਨੇ ਉਨ੍ਹਾਂ ਤੋਂ ਦਿੱਲੀ-ਐਨ.ਸੀ.ਆਰ. ਵਿੱਚ ਪ੍ਰਦੂਸ਼ਣ ਪ੍ਰਮਾਣ-ਪੱਤਰ ਸਿਸਟਮ ਦੇ ਸਹੀ ਢੰਗ ਨਾਲ ਕੰਮ ਨਾ ਕਰਨ ਬਾਰੇ ਰਿਪੋਰਟ ਮੰਗੀ ਸੀ। ਇਸ ਵਿੱਚ ਕੀਤੀ ਸਿਫਾਰਸ਼ ਤੋਂ ਬਾਅਦ ਸੁਪਰੀਮ ਕੋਰਟ ਨੇ ਪ੍ਰਦੂਸ਼ਣ ਪ੍ਰਮਾਣ-ਪੱਤਰ ਨੂੰ ਵਾਹਨ ਬੀਮਾ ਨਾਲ ਜੋੜ ਦਿੱਤਾ। ਇਸ ਦੇ ਨਾਲ ਹੀ, ਇਸ ਨੂੰ ਪੂਰੇ ਦੇਸ਼ ਵਿੱਚ ਲਾਗੂ ਕਰਨ ਦੇ ਹੁਕਮ ਵੀ ਦੇ ਦਿੱਤੇ ਹਨ। ਇਸ ਤੋਂ ਇਲਾਵਾ ਅਦਾਲਤ ਨੇ ਪ੍ਰਦੂਸ਼ਣ ਜਾਂਚ ਕੇਂਦਰਾਂ ਲਈ ਵੀ ਨਿਯਮ ਸਖ਼ਤ ਬਣਾਉਣ ਲਈ ਵੀ ਕਿਹਾ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …