ਚੀਨ ਨੇ ਡੋਕਲਾਮ ਤੋਂ ਸੈਨਾ ਪਿੱਛੇ ਹਟਾਉਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਡੋਕਲਾਮ ਵਿਵਾਦ ਨੂੰ ਲੈ ਕੇ ਭਾਰਤ ਤੇ ਚੀਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਚੀਨ ਨੇ ਡੋਕਲਾਮ ਤੋਂ ਸੈਨਾ ਪਿੱਛੇ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਰਤ ਨੇ ਚੀਨ ਨੂੰ ਡੋਕਲਾਮ ਵਿਚ ਢਾਈ ਸੌ ਮੀਟਰ ਫੌਜ ਪਿੱਛੇ ਹਟਾਉਣ ਨੂੰ ਕਿਹਾ ਸੀ। ਜਵਾਬ ਵਿਚ ਚੀਨ ਨੇ ਸੌ ਮੀਟਰ ਹੀ ਪਿੱਛੇ ਹਟਾਉਣ ਦਾ ਪ੍ਰਸਤਾਵ ਦਿੱਤਾ ਸੀ। ਚੀਨ ਦੇ ਵਿਦੇਸ਼ ਵਿਭਾਗ ਨੇ ਕਿਹਾ ਕਿ ਉਹ ਕਿਸੇ ਵੀ ਹਾਲ ਵਿਚ ਆਪਣੀ ਪ੍ਰਭੂਸੱਤਾ ਨਾਲ ਸਮਝੌਤਾ ਨਹੀਂ ਕਰਨ ਵਾਲਾ। ਦੂਜੇ ਪਾਸੇ ਅਮਰੀਕਾ ਨੇ ਕਿਹਾ ਕਿ ਉਹ ਚਾਹੁੰਦਾ ਹੈ ਕਿ ਸਿੱਕਮ ਖੇਤਰ ਦੇ ਡੋਕਲਾਮ ਵਿਚ ਚੱਲ ਰਹੇ ਵਿਵਾਦ ‘ਤੇ ਭਾਰਤ-ਚੀਨ ਆਪਸ ਵਿਚ ਗੱਲਬਾਤ ਕਰਨ।
Check Also
ਗੁਜਰਾਤ ਦੀ ਵਿਸਾਵਦਰ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤੀ
ਕੇਰਲ ’ਚ ਕਾਂਗਰਸ ਪਾਰਟੀ ਨੇ ਜਿੱਤ ਕੀਤੀ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਸਮੇਤ ਚਾਰ …