ਨਾਇਡੂ ਆਜ਼ਾਦ ਭਾਰਤ ਵਿਚ ਜਨਮ ਲੈਣ ਵਾਲੇ ਪਹਿਲੇ ਉਪ ਰਾਸ਼ਟਰਪਤੀ : ਮੋਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਐਮ. ਵੈਂਕਈਆ ਨਾਇਡੂ ਨੇ ਅੱਜ ਦੇਸ਼ ਦੇ 13ਵੇਂ ਉਪ-ਰਾਸ਼ਟਰਪਤੀ ਦੇ ਤੌਰ ‘ਤੇ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਨਾਇਡੂ ਨੇ ਉਪ-ਰਾਸ਼ਟਰਪਤੀ ਅਹੁਦੇ ਲਈ ਸਹੁੰ ਚੁੱਕਣ ਤੋਂ ਪਹਿਲਾਂ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਫੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਉਪ-ਰਾਸ਼ਟਰਪਤੀ ਬਨਣ ਦੇ ਨਾਲ ਹੀ ਵੈਂਕਈਆ ਨਾਇਡੂ ਸੰਸਦ ਦੇ ਸਿਖਰਲੇ ਸਦਨ ਦੇ ਸਭਾਪਤੀ ਵੀ ਬਣ ਗਏ।
ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਮੰਡਲ ਦੇ ਕਈ ਮੈਬਰਾਂ ਸਮੇਤ ਰਾਸ਼ਟਰਪਤੀ ਸਕੱਤਰੇਤ ਅਤੇ ਹੋਰ ਪ੍ਰਮੁੱਖ ਪ੍ਰਬੰਧਕੀ ਖੇਤਰਾਂ ਦੇ ਕਈ ਅਧਿਕਾਰੀ ਵੀ ਹਾਜ਼ਰ ਰਹੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਵੈਂਕਈਆ ਨਾਇਡੂ ਆਜ਼ਾਦ ਭਾਰਤ ਵਿਚ ਜਨਮ ਲੈਣ ਵਾਲੇ ਪਹਿਲੇ ਉਪ ਰਾਸ਼ਟਰਪਤੀ ਹਨ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …