ਨਸ਼ਿਆਂ ਖਿਲਾਫ ਸਰਕਾਰ ਦੀ ਮੁਹਿੰਮ ਬੇਹੱਦ ਕਾਮਯਾਬ ਰਹੀਂ : ਮੁੱਖ ਮੰਤਰੀ
ਅੰਮ੍ਰਿਤਸਰ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਕੇਬਲ ਮਾਫੀਆ ਖਿਲਾਫ ਵਿੱਢੀ ਜੰਗ ਨੂੰ ਹਮਾਇਤ ਦੇ ਦਿੱਤੀ ਹੈ। ਕੈਪਟਨ ਨੇ ਕੇਬਲ ਕੰਪਨੀਆਂ ਵੱਲੋਂ ਵੱਖ-ਵੱਖ ਚੈਨਲਾਂ ਦੀ ਕੀਤੀ ਜਾ ਰਹੀ ਸੈਂਸਰਸ਼ਿਪ ਖਿਲਾਫ ਚਿਤਾਵਨੀ ਦਿੰਦਿਆਂ ਕਿਹਾ ਕਿ ਫਾਸਟਵੇਅ ਜਾਂ ਅਜਿਹੀ ਕਿਸੇ ਵੀ ਹੋਰ ਕੰਪਨੀ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਅੰਮ੍ਰਿਤਸਰ ‘ਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਾਰਿਆਂ ਲਈ ਬਰਾਬਰ ਦੇ ਮੌਕੇ ਦੇਣ ਦਾ ਵਚਨ ਦੁਹਰਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਸਿਆਸੀ ਬਦਲਾਖੋਰੀ ਵਿੱਚ ਸ਼ਾਮਲ ਨਹੀਂ ਤੇ ਨਾ ਹੋਵੇਗੀ ਪਰ ਉਹ ਕਿਸੇ ਵੀ ਮੀਡੀਆ ਖਿਲਾਫ਼ ਸੈਂਸਰਸ਼ਿਪ ਬਰਦਾਸ਼ਤ ਨਹੀਂ ਕਰਨਗੇ। ਡਰੱਗ ਮਾਫੀਆ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਰਕਾਰ ਦੀ ਮੁਹਿੰਮ ਬੇਹੱਦ ਕਾਮਯਾਬ ਰਹੀ ਹੈ।
ਪ੍ਰੈਸ ਕਾਨਫਰੰਸ ਵਿਚ ਭਾਜਪਾ ਦੀ ਸੀਨੀਅਰ ਆਗੂ ਲਕਸ਼ਮੀ ਕਾਂਤਾ ਚਾਵਲਾ ਵੀ ਮਦਨ ਲਾਲ ਢੀਂਗਰਾ ਦੇ ਨਾਮ ‘ਤੇ ਬਣਾਏ ਜਾਣ ਵਾਲੇ ਸਮਾਰਕ ਸਬੰਧੀ ਮੰਗ ਪੱਤਰ ਦੇਣ ਪਹੁੰਚੇ।