ਪਠਾਨਕੋਟ ਦਹਿਸ਼ਤੀ ਹਮਲੇ ਦੌਰਾਨ ਚਰਚਾ ‘ਚ ਆਏ ਸਨ ਸਲਵਿੰਦਰ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਰਕਾਰ ਨੇ ਵਿਵਾਦਾਂ ਵਿੱਚ ਘਿਰੇ ਐਸਪੀ ਸਲਵਿੰਦਰ ਸਿੰਘ ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਕਰਨ ਦਾ ਫ਼ੈਸਲਾ ਕੀਤਾ ਹੈ ਤੇ ਇਸ ਸਬੰਧੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਮੁਤਾਬਕ ਇਸ ਸਬੰਧੀ ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਲੋੜੀਂਦੇ ਹੁਕਮ ਛੇਤੀ ਜਾਰੀ ਕਰ ਦਿੱਤੇ ਜਾਣਗੇ। ਸੂਤਰਾਂ ਮੁਤਾਬਕ ਸਲਵਿੰਦਰ ਸਿੰਘ ਨੂੰ ਸਰਕਾਰ ਵੱਲੋਂ ਅੱਠ ਦੋਸ਼ ਪੱਤਰ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਚਾਰ ਵਿਚ ਗੰਭੀਰ ਦੋਸ਼ ਲੱਗੇ ਸਨ। ਪਠਾਨਕੋਟ ਦਹਿਸ਼ਤੀ ਹਮਲੇ ਦੌਰਾਨ ਚਰਚਾ ਦਾ ਵਿਸ਼ਾ ਬਣੇ ਇਸ ਪੁਲਿਸ ਅਧਿਕਾਰੀ ਤੋਂ ਕੇਂਦਰੀ ਜਾਂਚ ਏਜੰਸੀ ਐਨ.ਆਈ.ਏ. ਨੇ ਵੀ ਪੁੱਛ-ਪੜਤਾਲ ਕੀਤੀ ਸੀ। ਜ਼ਿਕਰਯੋਗ ਹੈ ਕਿ ਸਲਵਿੰਦਰ ਸਿੰਘ ਖ਼ਿਲਾਫ਼ ਇੱਕ ਮਹਿਲਾ ਵੱਲੋਂ ਸਰੀਰਕ ਸ਼ੋਸ਼ਣ ਦੀ ਸ਼ਿਕਾਇਤ ਕੀਤੇ ਜਾਣ ਤੋਂ ਬਾਅਦ ਪੁਲਿਸ ਵੱਲੋਂ ਕੇਸ ਦਰਜ ਕਰ ਕੇ ਇਸ ਅਧਿਕਾਰੀ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਸੀ।
Check Also
ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਹਾਰ ਦੀ ਕੀਤੀ ਨਿੰਦਾ
ਕੇਂਦਰ ਸਰਕਾਰ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ …