1.5 C
Toronto
Wednesday, March 25, 2026
spot_img
Homeਪੰਜਾਬਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦਾ ਦੇਹਾਂਤ

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦਾ ਦੇਹਾਂਤ

ਭਲਕੇ ਬੁੱਧਵਾਰ ਨੂੰ ਹੋਵੇਗਾ ਸਸਕਾਰ
ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਵਿਅਕਤੀਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ/ਬਿਊਰੋ ਨਿਊਜ਼
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦਾ ਅੱਜ ਦਿਹਾਂਤ ਹੋ ਗਿਆ । ਉਹ ਮੁਹਾਲੀ ਦੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਚੈਰੀਟੇਬਲ ਹਸਪਤਾਲ ਸੋਹਾਣਾ ਵਿੱਚ ਜੇਰੇ ਇਲਾਜ ਸਨ ਜਿੱਥੇ ਦੁਪਹਿਰ 2 ਵਜੇ ਦੇ ਕਰੀਬ ਉਹਨਾਂ ਨੇ ਆਖਰੀ ਸਾਹ ਲਏ। ਹਸਪਤਾਲ ਪ੍ਰਬੰਧਕਾਂ ਦੇ ਮੁਤਾਬਿਕ ਗਿਆਨੀ ਜੀ ਦਾ ਪਹਿਲ਼ਾਂ ਬਰੇਨ ਟਿਊਮਰ ਦਾ ਆਪਰੇਸ਼ਨ ਹੋਇਆ ਸੀ ਤੇ ਹੁਣ ਉਹਨਾਂ ਨੂੰ ਨਾਜੁਕ ਹਾਲਤ ਦੇ ਚਲਦੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿੱਥੇ ਸਰੀਰ ਦੇ ਸਾਰੇ ਅੰਗ ਫੇਲ੍ਹ ਹੋਣ ਕਰਕੇ ਉਹ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਏ । ਗਿਆਨੀ ਜੀ ਦਾ ਅੰਤਿਮ ਸੰਸਕਾਰ ਭਲਕੇ ਬੁੱਧਵਾਰ ਨੂੰ 11 ਵਜੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਸਾਹਮਣੇ ਵਾਲੀ ਜਗ੍ਹਾ ‘ਤੇ ਕੀਤਾ ਜਾਏਗਾ। ਗਿਆਨੀ ਮੱਲ ਸਿੰਘ ਦੇ ਦੇਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸ੍ਰ੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਬਹੁਤ ਸਾਰੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਹਸਤੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

RELATED ARTICLES
POPULAR POSTS