14.1 C
Toronto
Monday, September 28, 2026
spot_img
Homeਪੰਜਾਬਮਲੇਰਕੋਟਲਾ 'ਚ ਮੁਸਲਿਮ ਭਾਈਚਾਰੇ ਨੇ ਮਨਾਇਆ ਭਾਰਤ ਦਾ ਆਜ਼ਾਦੀ ਦਿਵਸ

ਮਲੇਰਕੋਟਲਾ ‘ਚ ਮੁਸਲਿਮ ਭਾਈਚਾਰੇ ਨੇ ਮਨਾਇਆ ਭਾਰਤ ਦਾ ਆਜ਼ਾਦੀ ਦਿਵਸ

ਮਲੇਰਕੋਟਲਾ ‘ਚ ਮੁਸਲਿਮ ਭਾਈਚਾਰੇ ਨੇ ਮਨਾਇਆ ਭਾਰਤ ਦਾ ਆਜ਼ਾਦੀ ਦਿਵਸਮਦਰੱਸਿਆਂ ‘ਤੇ ਫਹਿਰਾਇਆ ਤਿਰੰਗਾ
ਮਲੇਰਕੋਟਲਾ/ਬਿਊਰੋ ਨਿਊਜ਼
ਦੇਸ਼ ਭਰ ਵਿਚ ਜਿੱਥੇ ਭਾਰਤ ਦਾ ਆਜ਼ਾਦੀ ਦਿਹਾੜਾ ਬੜੇ ਹੀ ਧੂਮ ਧੂਮ ਨਾਲ ਮਨਾਇਆ ਗਿਆ, ਉੱਥੇ ਹੀ ਪੰਜਾਬ ਦੇ ਮਾਲੇਰਕੋਟਲਾ ਵਿਚ ਵੀ ਮੁਸਲਿਮ ਭਾਈਚਾਰੇ ਵੱਲੋਂ ਇਸ ਦਿਨ ਨੂੰ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮਦਰੱਸਿਆਂ ‘ਤੇ ਤਿਰੰਗਾ ਫਹਿਰਾਇਆ ਗਿਆ ਤੇ ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ।
ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਦੇਸ਼ ਭਗਤੀ ਦਾ ਸਬੂਤ ਦਿੰਦਿਆਂ ਕਿਹਾ ਕਿ ਅਸੀਂ ਪਹਿਲਾਂ ਹਿੰਦੋਸਤਾਨੀ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਇਕੱਠੇ ਹੋ ਕੇ ਦੇਸ਼ ਦੀ ਏਕਤਾ ਲਈ ਕੰਮ ਕਰਨਾ ਚਾਹੀਦਾ ਹੈ।

 

RELATED ARTICLES
POPULAR POSTS