12 ਸਤੰਬਰ ਨੂੰ ਸਾਰਾਗੜ੍ਹੀ ਦਿਵਸ ਵਜੋਂ ਮਨਾਇਆ ਜਾਵੇਗਾ
ਰਾਜ ਪੱਧਰੀ ਛੁੱਟੀ ਦਾ ਵੀ ਕੀਤਾ ਐਲਾਨ
ਟਿੱਬਰੀ ਛਾਉਣੀ/ਬਿਊਰੋ ਨਿਊਜ਼
1897 ਨੂੰ 12 ਸਤੰਬਰ ਵਾਲੇ ਦਿਨ ਹੋਈ ਇਤਿਹਾਸਕ ਸਾਰਾਗੜ੍ਹੀ ਜੰਗ ਦੇ ਸੰਦਰਭ ਵਿਚ ਪੰਜਾਬ ਸਰਕਾਰ 12 ਸਤੰਬਰ ਵਾਲੇ ਦਿਨ ਨੂੰ ਸਾਰਾਗੜ੍ਹੀ ਦਿਵਸ ਵਜੋਂ ਮਨਾਵੇਗੀ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਘੇ ਕੱਲ੍ਹ 3 ਸਿੱਖ ਰੈਜੀਮੈਂਟ ਦੇ ਫੌਜੀਆਂ ਨੂੰ ਸੰਬੋਧਨ ਕਰਦੇ ਹੋਏ ਕੀਤਾ। 12 ਸਤੰਬਰ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਰਾਜ ਪੱਧਰੀ ਸਮਾਰੋਹ ਮਨਾਇਆ ਜਾਵੇਗਾ ਜਿਸ ਦੀ ਪ੍ਰਧਾਨਗੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਰਨਗੇ। ਮੁੱਖ ਮੰਤਰੀ ਨੇ 12 ਸਤੰਬਰ ਨੂੰ ਇਸ ਦਿਵਸ ਮੌਕੇ ਰਾਜ ਪੱਧਰੀ ਛੁੱਟੀ ਕਰਨ ਦਾ ਐਲਾਨ ਵੀ ਕੀਤਾ ਹੈ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …