ਨੌਜਵਾਨਾਂ ਲਈ 50 ਹਜ਼ਾਰ ਨੌਕਰੀਆਂ ਦਾ ਕੀਤਾ ਐਲਾਨ
ਗੁਰਦਾਸਪੁਰ/ਬਿਊਰੋ ਨਿਊਜ਼
71ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਦੇ ਖੇਡ ਸਟੇਡੀਅਮ ਵਿਚ ਤਿਰੰਗਾ ਫਹਿਰਾਇਆ। ਇਸ ਦੌਰਾਨ ਉਨ੍ਹਾਂ ਨੇ ਦੇਸ਼ਾਂ-ਵਿਦੇਸ਼ਾਂ ਵਿਚ ਵੱਸਦੇ ਸਾਰੇ ਭਾਰਤੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਉਨ੍ਹਾਂ ਸ਼ਹੀਦਾਂ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਸਾਡੇ ਲਈ ਇਹ ਸੰਭਵ ਕੀਤਾ ਕਿ ਅਸੀਂ ਆਜ਼ਾਦੀ ਅਤੇ ਸ਼ਾਂਤੀ ਵਿਚ ਰਹਿ ਸਕੀਏ। ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕੇ ਗੁਰਦਾਸਪੁਰ ਵਿਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿਰੰਗਾ ਫਹਿਰਾਇਆ। ਇਸ ਮੌਕੇ ਕੈਪਟਨ ਵੱਲੋਂ ਕਿਸਾਨਾਂ ਦੀ ਕਰਜਾ ਮੁਆਫੀ ਸਮੇਤ ਕਈ ਵੱਡੇ ਐਲਾਨ ਕੀਤੇ ਗਏ। ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਖੁਦਕੁਸ਼ੀ ਵਾਲਾ ਰਾਹ ਨਾ ਅਪਨਾਉਣ ਦੀ ઠਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ‘ਘਰ-ਘਰ ਨੌਕਰੀ’ ਸਕੀਮ ਦੇ ਪਹਿਲੇ ਪੜਾਅ ਵਿੱਚ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ।
ਇਸੇ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮਾਨਸਾ, ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਸੰਗੂਰਰ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਜਲੰਧਰ, ਅਜਾਇਬ ਸਿੰਘ ਭੱਟੀ ਨੇ ਰੂਪਨਗਰ ਤੇ ਚਰਨਜੀਤ ਸਿੰਘ ਚੰਨੀ ਨੇ ਫਰੀਦਕੋਟ ਵਿਚ ਤਿਰੰਗਾ ਫਹਿਰਾਇਆ।