Breaking News
Home / ਭਾਰਤ / ਪੂਰੇ ਭਾਰਤ ‘ਚ ਮਨਾਇਆ ਗਿਆ ਆਜ਼ਾਦੀ ਦਿਵਸ

ਪੂਰੇ ਭਾਰਤ ‘ਚ ਮਨਾਇਆ ਗਿਆ ਆਜ਼ਾਦੀ ਦਿਵਸ

ਲਾਲ ਕਿਲ੍ਹੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਫਹਿਰਾਇਆ ਤਿਰੰਗਾ
ਮੋਦੀ ਨੇ ਆਪਣੇ ਭਾਸ਼ਣ ‘ਚ ਨੋਟਬੰਦੀ, ਜੀਐਸਟੀ ਅਤੇ ਭ੍ਰਿਸ਼ਟਾਚਾਰ ਦਾ ਖਾਸ ਤੌਰ ‘ਤੇ ਕੀਤਾ ਜ਼ਿਕਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਅੱਜ ਆਜ਼ਾਦੀ ਦਾ 71ਵਾਂ ਦਿਹਾੜਾ ਮਨਾਇਆ ਗਿਆ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੌਥੀ ਵਾਰ ਲਾਲ ਕਿਲ੍ਹੇ ‘ਤੇ ਤਿਰੰਗਾ ਫਹਿਰਾਇਆ। ਪੂਰੇ ਦੇਸ਼ ਵਿਚ ਦੇਸ਼ ਭਗਤੀ ਦਾ ਮਾਹੌਲ ਬਣਿਆ ਹੋਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਦੇਸ਼ ਵਾਸੀਆਂ ਨੂੰ ਆਜ਼ਾਦੀ ਦੇ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਕਿਹਾ ਤਿਆਗ ਤੇ ਬਲਿਦਾਨ ਕਰਨ ਵਾਲਿਆਂ ਨੂੰ ਉਹ ਪ੍ਰਣਾਮ ਕਰਦੇ ਹਨ।ઠਇਸ ਦੇ ਨਾਲ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਵੀ ਦਿੱਤੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼ ਵਾਸੀਆਂ ਨੂੰ ਕਿਹਾ ਕਿ ਜੰਮੂ ਕਸ਼ਮੀਰ ਦਾ ਵਿਕਾਸ ਤੇ ਤਰੱਕੀ ਦੇ ਸੁਪਨੇ ਨੂੰ ਪੂਰਾ ਕਰਨਾ ਉਨ੍ਹਾਂ ਦਾ ਸੰਕਲਪ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਵਿਚ ਜੋ ਵੀ ਘਟਨਾਵਾਂ ਹੁੰਦੀਆਂ ਹਨ, ਮੁੱਠੀ ਭਰ ਵੱਖਵਾਦੀ ਲੜਦੇ ਹਨ ਪਰ ਇਹ ਸਮੱਸਿਆ ਨਾ ਗਾਲ ਨਾਲ, ਨਾ ਹੀ ਗੋਲੀ ਨਾਲ ਹੱਲ ਹੋਵੇਗੀ। ਇਹ ਸਮੱਸਿਆ ਤਾਂ ਸਿਰਫ਼ ਹਰ ਕਸ਼ਮੀਰੀ ਨੂੰ ਗਲੇ ਲਗਾਉਣ ਨਾਲ ਹੀ ਸੁਲਝੇਗੀ। ਮੋਦੀ ਨੇ ਆਪਣੇ ਭਾਸ਼ਣ ਵਿਚ ਜੀਐਸਟੀ, ਨੋਟਬੰਦੀ, ਭ੍ਰਿਸ਼ਟਾਚਾਰ ਅਤੇ ਯੂਪੀ ਦੇ ਹਸਪਤਾਲ ‘ਚ ਹੋਈ ਬੱਚਿਆਂ ਦੀ ਮੌਤ ਦਾ ਵੀ ਜ਼ਿਕਰ ਕੀਤਾ।

 

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …