ਜ਼ਿਮਨੀ ਚੋਣ ਨੂੰ ਦੇਖਦਿਆਂ ਸਹੂਲਤਾਂ ਦੇ ਹੋਣ ਲੱਗੇ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰਦਾਸਪੁਰ ਅਤੇ ਪਠਾਨਕੋਟ ਵੱਲ ਅੱਜ ਕੱਲ੍ਹ ਜ਼ਿਆਦਾ ਧਿਆਨ ਦੇ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪਠਾਨਕੋਟ ਵਿਚ ਗੱਡੀਆਂ ਦੇ ਆਉਣ-ਜਾਣ ਵਾਸਤੇ ਡਲਹੌਜ਼ੀ ਰੋਡ, ਰੇਲਵੇ ਸਟੇਸ਼ਨ ਦੀ ਵਰਤੋਂ ਤੇ ਵਿਕਾਸ ਦੀ ਆਗਿਆ ਦੇਣ ਵਾਸਤੇ ਕੇਂਦਰੀ ਰੇਲਵੇ ਮੰਤਰੀ ਨੂੰ ਪੱਤਰ ਲਿਖਿਆ ਹੈ। ਕੈਪਟਨ ਨੇ ਪੱਤਰ ਵਿਚ ਲਿਖਿਆ ਕਿ ਪ੍ਰਦੂਸ਼ਣ ਕਾਰਨ ਪਠਾਨਕੋਟ ਦੇ ਲੋਕਾਂ ਦੀ ਸਿਹਤ ‘ਤੇ ਬੁਰਾ ਪ੍ਰਭਾਵ ਪਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕੈਪਟਨ ਨੇ ਇਸ ਇਲਾਕੇ ਲਈ ਕਈ ਐਲਾਨ ਕੀਤੇ ਹਨ। ਗੁਰਦਾਸਪੁਰ ‘ਚ ਨਵਾਂ ਬੱਸ ਸਟੈਂਡ ਬਣਾਉਣ ਦਾ ਵੀ ਐਲਾਨ ਹੋ ਗਿਆ ਹੈ। ਚੇਤੇ ਰਹੇ ਕਿ ਗੁਰਦਾਸਪੁਰ ਦੀ ਐਮ.ਪੀ. ਸੀਟ ਲਈ ਚੋਣ ਦਾ ਸਮਾਂ ਵੀ ਬਿਲਕੁਲ ਨੇੜੇ ਹੀ ਆ ਗਿਆ, ਜਿਸ ਦਾ ਐਲਾਨ ਕਿਸੇ ਸਮੇਂ ਵੀ ਸੰਭਵ ਹੈ। ਸੰਸਦ ਮੈਂਬਰ ਵਿਨੋਦ ਖੰਨਾ ਦੇ ਦੇਹਾਂਤ ਤੋਂ ਬਾਅਦ ਗੁਰਦਾਸਪੁਰ ਸੀਟ ਲਈ ਜ਼ਿਮਨੀ ਚੋਣ ਹੋਣੀ ਹੈ। ਚੇਤੇ ਰਹੇ ਕਿ ਅਜ਼ਾਦੀ ਦਿਵਸ ‘ਤੇ ਸੂਬਾ ਪੱਧਰੀ ਸਮਾਗਮ ਵੀ ਗੁਰਦਾਸਪੁਰ ਵਿਚ ਹੀ ਰੱਖਿਆ ਗਿਆ ਸੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …