ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਸੂਬੇ ਦੇ ਵਿਦਿਆਰਥੀਆਂ ਪੱਖੀ ਇਕ ਅਹਿਮ ਫੈਸਲਾ ਲੈਂਦਿਆ ਪਹਿਲੀ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਮ ਵਿੱਚ ਤਬਦੀਲੀ ਜਾਂ ਸੋਧ ਕਰਨ ਦੀਆਂ ਸ਼ਕਤੀਆਂ ਸਕੂਲ ਮੁਖੀਆਂ ਨੂੰ ਦੇ ਦਿੱਤੀਆਂ ਹਨ। ਇਹ ਖੁਲਾਸਾ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੀਤਾ ਹੈ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਂਿੲਹ ਫੈਸਲਾ ਲਿਆ ਗਿਆ ਹੈ। ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਸ ਫੈਸਲੇ ਦੀ ਪਾਲਣਾ ਲਈ ਸਾਰੇ ਜ਼ਿਲ੍ਹਾ ਸਿੱਖਿਆ ਦਫਤਰ ਅਤੇ ਬੋਰਡ ਦੇ ਖੇਤਰੀ ਦਫਤਰਾਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਵੀ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੀ ਦੱਸਿਆ ਜਾਵੇਗਾ ਕਿ ਹੁਣ ਉਹ ਨਾਮ ਵਿੱਚ ਤਬਦੀਲੀ ਜਾਂ ਸੋਧ ਸਕੂਲ ਮੁਖੀ ਤੋਂ ਕਰਵਾ ਸਕਦੇ ਹਨ।
Home / ਪੰਜਾਬ / ਪੰਜਾਬ ਦੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਹੁਣ ਵਿਦਿਆਰਥੀ ਅਤੇ ਮਾਪਿਆਂ ਦੇ ਨਾਵਾਂ ‘ਚ ਸੋਧ ਸਕੂਲ ‘ਚ ਹੀ ਹੋਵੇਗੀ
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …